11ਵਾਰ ਚੋਣਾਂ ਜਿੱਤਣ ਵਾਲਾ ਬਾਦਲ ਪਰਿਵਾਰ ਹਾਰਿਆਂ, ਪਿਉਂ, ਪੁੱਤਰ, ਭਤੀਜੇ ਤੇ ਜਵਾਈ ਸੱਭ ਹਾਰੇ

ਚੰਡੀਗੜ੍ਹ : ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਦੇ ਨਤੀਜੇ ਲਗਪਗ 1989 ਦੀਆਂ ਲੋਕ ਸਭਾ ਚੋਣਾਂ ਵਾਂਗ ਹੀ ਹਨ। 1989 ਦੀਆਂ ਪਾਰਲੀਮਾਨੀ ਚੋਣਾਂ ਵਿੱਚ ਵੀ ਸਾਬਕਾ ਮੁੱਖ ਮੰਤਰੀ ਹਰਚਰਨ ਬਰਾੜ, ਸੁਖਦੇਵ ਸਿੰਘ ਢੀਂਡਸਾ, ਬਲਵੰਤ ਸਿੰਘ ਰਾਮੂਵਾਲੀਆ ਵਰਗੇ ਦਿੱਗਜਾਂ ਨੇ ਨਵੇਂ ਚਿਹਰਿਆਂ ਨੂੰ ਹਰਾਇਆ, ਜਦੋਂ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਨੇ 1989 ਦਾ ਇਤਿਹਾਸ ਦੁਹਰਾਇਆ। ਜਿਸ ਵਿੱਚ ਸਭ ਤੋਂ ਦਿਲਚਸਪ ਗੱਲ ਇਹ ਹੈ ਕਿ 1957 ਤੋਂ ਲੈ ਕੇ ਹੁਣ ਤੱਕ ਲਗਭਗ ਸਾਰੀਆਂ ਵਿਧਾਨ ਸਭਾਵਾਂ ਵਿੱਚ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਆਪਣੇ ਪੂਰੇ ਪਰਿਵਾਰ ਸਮੇਤ ਚੋਣ ਹਾਰ ਚੁੱਕੇ ਹਨ। 1957 ਤੋਂ ਹੁਣ ਤਕ 11 ਵਾਰ ਚੋਣਾਂ ਜਿੱਤਣ ਵਾਲੇ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਵੀ ਰਹੇ ਅਤੇ 95 ਸਾਲ ਦੀ ਉਮਰ ਵਿੱਚ ਚੋਣ ਮੈਦਾਨ ਵਿੱਚ ਆਪਣੀ 12ਵੀਂ ਜਿੱਤ ਦਾ ਸਵਾਦ ਨਹੀਂ ਚੱਖ ਸਕੇ।

Advertisements

ਉਹ ਲੰਬੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਤੋਂ 11396 ਦੇ ਫਰਕ ਨਾਲ ਹਾਰ ਗਏ ਸਨ। ਇਹ ਇਤਫ਼ਾਕ ਹੀ ਹੋਵੇਗਾ ਕਿ 1989 ਵਿੱਚ ਜਗਦੇਵ ਸਿੰਘ ਖੁੱਡੀਆਂ ਨੇ ਫਰੀਦਕੋਟ ਸੀਟ ਤੋਂ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਨੂੰ ਹਰਾਇਆ ਸੀ। 1997 ਵਿੱਚ ਬਾਦਲ ਪਰਿਵਾਰ ਦੇ ਇੱਕ ਤੋਂ ਵੱਧ ਮੈਂਬਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ ਪਰ ਇਹ ਪਹਿਲੀ ਵਾਰ ਹੋਵੇਗਾ ਜਦੋਂ ਸਾਰੇ ਪਰਿਵਾਰ ਦੇ ਆਗੂ ਹਾਰ ਗਏ ਹੋਣ। ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ, ਉਨ੍ਹਾਂ ਦੇ ਭਤੀਜੇ ਮਨਪ੍ਰੀਤ ਬਾਦਲ, ਉਨ੍ਹਾਂ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਾਰ ਗਏ ਸਨ। ਇੱਥੋਂ ਤਕ ਕਿ ਸੁਖਬੀਰ ਬਾਦਲ ਦੇ ਸਾਲੇ ਬਿਕਰਮ ਮਜੀਠੀਆ ਵੀ ਆਪਣੀ ਸੀਟ ਨਹੀਂ ਬਚਾ ਸਕੇ। ਹਾਲਾਂਕਿ ਉਨ੍ਹਾਂ ਦੀ ਪਤਨੀ ਗੁਣੀਵ ਕੌਰ ਨੇ ਮਜੀਠਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ।

LEAVE A REPLY

Please enter your comment!
Please enter your name here