ਟਾਂਡਾ ਵਿਖੇ ਗਊ ਹੱਤਿਆ ਦੇ ਰੋਸ਼ ਵਜੋਂ ਵੱਖ-ਵੱਖ ਸੰਗਠਨਾਂ ਨੇ ਲਗਾਇਆ ਜਾਮ, ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ

ਟਾਂਡਾ ਉੜਮੁੜ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਟਾਂਡਾ ਵਿਖੇ ਬਹੁਤ ਹੀ ਭਿਆਨਕ ਘਟਨਾ ਵਾਪਰੀ ਹੈ। ਇਥੋਂ ਦੇ ਫੋਕਲ ਪੁਆਇੰਟ ਵਿਖੇ 20 ਤੋਂ 25 ਗਊਆਂ ਨੂੰ ਬਹੁਤ ਬੁਰੀ ਤਰਾਂ ਕੱਟ ਕੇ ਖੁੱਲ੍ਹੇ ਵਿੱਚ ਸੁੱਟ ਦਿਤਾ ਗਿਆ। ਇਹ ਦ੍ਰਿਸ਼ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਵਿਚੋਂ ਪਾਣੀ ਝਲਕਣ ਲੱਗਿਆ ਹੈ। ਮੌਕੇ ਤੇ ਪਹੁੰਚ ਕੇ ਬਜਰੰਗ ਦਲ, ਵਿਸ਼ਵ ਹਿੰਦੂ ਪਰਿਸ਼ਦ ਅਤੇ ਹੋਰ ਸੰਗਠਨਾਂ ਨੇ ਇਸ ਘਟਨਾ ਦੇ ਵਿਰੋਧ ਵਿੱਚ ਜਲੰਧਰ ਪਠਾਨਕੋਟ ਹਾਈਵੇ ਜਾਮ ਕਰ ਦਿੱਤਾ।

Advertisements

ਇਸ ਦਰਦਨਾਕ ਘਟਨਾ ਨਾਲ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਬਹੁਤ ਭਾਰੀ ਠੇਸ ਪਹੁੰਚੀ ਹੈ। ਇਥੇ ਪਹੁੰਚੇ ਵੱਖ ਵੱਖ ਹਿੰਦੂ ਸੰਗਠਨਾਂ ਅਤੇ ਲੋਕਾਂ ਨੇ ਪ੍ਰਸ਼ਾਸ਼ਨ ਕੋਲ ਇਸ ਘਟਨਾ ਦੀ ਪੂਰੀ ਜਾਣਕਾਰੀ ਮੰਗੀ ਅਤੇ ਦੋਸ਼ੀਆਂ ਨੂੰ ਜਲਦ ਫੜ ਕੇ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।

LEAVE A REPLY

Please enter your comment!
Please enter your name here