ਜ਼ਿਲ੍ਹੇ ਵਿੱਚ ਕੋਵਿਡ-19 ਦੇ  2 ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1452 ਨਵੇਂ ਸੈਪਲ ਲੈਣ ਨਾਲ ਅਤੇ 1285 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 2 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37950 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40812 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1129518 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1088729 ਸੈਪਲ ਨੈਗਟਿਵ ਹਨ । ਜਦ ਕਿ 4647 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1095 ਹੈ । ਐਕਟਿਵ ਕੇਸਾ ਦੀ ਗਿਣਤੀ 23 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39694 ਹੈ।

LEAVE A REPLY

Please enter your comment!
Please enter your name here