ਚਮਰੋੜ ਵਿਖੇ ਜਿਲ੍ਹਾ ਪ੍ਰਸਾਸ਼ਨ ਨੇ ਕਰਵਾਏ ਕੁਸ਼ਤੀ, ਕਬੱਡੀ ਅਤੇ ਬਾਲੀਵਾਲ ਦੇ ਮੁਕਾਬਲੇ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪ੍ਰਸ਼ਾਸਨ ਵੱਲੋਂ ਚਮਰੋੜ (ਪਠਾਨਕੋਟ) ਵਿਖੇ ਟੂਰਿਸਟ ਹੱਬ ਨੂੰ ਪਰਮੋਟ ਕਰਨ ਲਈ ਦੋ ਦਿਨ੍ਹਾਂ ਸਪੋਰਟਸ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪਹਿਲੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਹਨ ਅਤੇ 13 ਮਾਰਚ ਨੂੰੰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਜੋਰਡਨ ਸੰਧੂ, ਸ਼ਿਵਜੋਤ, ਨਿਮਰਤ ਖਹਿਰਾ ਅਤੇ ਪਾਰੀ ਪਨਡੀਰ ਅਪਣੇ ਸੂਰਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਦਾ ਉਦੇਸ਼ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਚਮਰੋੜ ਟੂਰਿਸਟ ਹੱਬ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਪਠਾਨਕੋਟ ਦਾ ਨਾਮ ਪੰਜਾਬ ਹੀ ਨਹੀਂ ਦੇਸ਼-ਦੂਨੀਆਂ ਵਿੱਚ ਵੀ ਟੂਰਿਸਟ ਹੱਬ ਵੱਜੋਂ ਜਾਣਿਆ ਜਾ ਸਕੇ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਚਮਰੋੜ (ਪਠਾਨਕੋਟ) ਵਿਖੇ ਕਰਵਾਏ ਜਾ ਰਹੇ ਖੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੇ ਪਹਿਲੇ ਦਿਨ ਖੇਡ ਮੁਕਾਬਲਿਆਂ ਦੀ ਸੁਰੂਆਤ ਕਰਨ ਮਗਰੋਂ ਕੀਤਾ।

Advertisements

13 ਮਾਰਚ ਨੂੰ ਗਾਇਕ ਜੋਰਡਨ ਸੰਧੂ, ਸ਼ਿਵਜੋਤ, ਨਿਮਰਤ ਖਹਿਰਾ ਅਤੇ ਪਾਰੀ ਪਨਡੀਰ ਕਰਨਗੇ ਦਰਸ਼ਕਾਂ ਦਾ ਮਨੋਰੰਜਨ
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸੁਰਿੰਦਰਾਂ ਲਾਂਬਾ ਐਸ.ਐਸ.ਪੀ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾਂ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲੱਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਜੇਸ ਮਹਾਜਨ ਵਾਈਲਡ ਲਾਈਫ ਅਫਸਰ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜਰ ਸਨ।
ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਇਹ ਉਪਰਾਲਾ ਪ੍ਰਸ਼ੰਸਾ ਯੋਗ ਹੈ ਕਿ ਪਹਿਲੀ ਵਾਰ ਜਿਲ੍ਹਾ ਪਠਾਨਕੋਟ ਨੂੰ ਇਕ ਨਾਮ ਵੱਜੋਂ ਦੇਸ਼- ਦੂਨੀਆਂ ਵਿੱਚ ਮਸਹੂਰ ਕਰਨ ਲਈ ਅਤੇ ਚਮਰੋੜ ਵਿਖੇ ਕੁਦਰਤੀ ਨਜਾਰਿਆਂ ਨੂੰ ਲੋਕਾਂ ਤੱਕ ਪਹੁਚਾਉਂਣ ਲਈ ਉਪਰੋਕਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਸੈਰ ਸਪਾਟੇ ਲਈ ਚਮਰੋੜ ਵਿਖੇ ਪਹੁੰਚ ਕੇ ਕੁਦਰਤ ਦੇ ਨਜਾਰਿਆਂ ਦਾ ਅਨੰਦ ਮਾਣ ਸਕਣ। ਇਥੇ ਇਹ ਵੀ ਦੱਸਣਯੋਗ ਹੈ ਕਿ 13 ਮਾਰਚ ਨੂੰ ਚਮਰੋੜ ਵਿਖੇ ਖੁੱਲੇ ਕੁਦਰਤੀ ਨਜਾਰਿਆਂ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਜੋਰਡਨ ਸੰਧੂ, ਸਿਵਜੋਤ, ਨਿਮਰਤ ਖਹਿਰਾ ਅਤੇ ਪਾਰੀ ਪਨਡੀਰ ਅਪਣੇ ਸੂਰਾਂ ਨਾਲ ਦਰਸਕਾਂ ਦਾ ਮਨੋਰੰਜਨ ਕਰਨਗੇ। ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪਠਾਨਕੋਟ ਦੇ ਹਰੇਕ ਨਾਗਰਿਕ ਨੂੰ ਇਸ ਪ੍ਰੋਗਰਾਮ ਵਿੱਚ ਸਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵੱਲੋਂ ਅਪੀਲ ਕੀਤੀ ਗਈ ਹੈ ਕਿ ਆਪਣੇ ਪਰਿਵਾਰ ਸਹਿਤ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਸੱਭਿਆਚਾਰਕ ਪ੍ਰੋਗਰਾਮ ਦਾ ਅਨੰਦ ਮਾਣੋਂ। ਉੱਥੇ ਹੀ ਸੁਰਿੰਦਰਾਂ ਲਾਂਬਾ ਐਸ.ਐਸ.ਪੀ. ਪਠਾਨਕੋਟ ਵੱਲੋਂ ਵੀ ਅਪੀਲ ਕੀਤੀ ਗਈ ਹੈ ਕਿ ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦਾ ਪੰਜਾਬ ਦਾ ਕੋਈ ਵੀ ਨਾਗਰਿਕ ਸ਼ਾਮਿਲ ਹੋ ਸਕਦਾ ਹੈ। ਸੁਰੱਖਿਆ ਵਿਵਸਥਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
ਉਪਰੋਕਤ ਪ੍ਰੋਗਰਾਮ ਦੇ ਪਹਿਲੇ ਦਿਨ ਕੁਸ਼ਤੀ, ਕਬੱਡੀ ਅਤੇ ਬਾਲੀਵਾਲ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪੰਜਾਬ ਭਰ ਤੋਂ ਟੀਮਾਂ ਨੇ ਪਹੁੰਚ ਕੇ ਭਾਗ ਲਿਆ। ਇਸ ਤੋਂ ਇਲਾਵਾ 13 ਮਾਰਚ ਨੂੰ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਅੱਜ ਦੇ ਖੇਡ ਮੁਕਾਬਲੇ ਇਨ੍ਹੇ ਰੋਚਕ ਰਹੇ ਕਿ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸੁਰਿੰਦਰ ਲਾਂਬਾ ਐਸ.ਐਸ.ਪੀ. ਪਠਾਨਕੋਟ ਆਪ ਬਾਲੀਵਾਲ ਖੇਡਣ ਲੱਗ ਪਏ ਅਤੇ ਬਾਲੀਵਾਲ ਖੇਡ ਹੋਰ ਵੀ ਰੋਚਕ ਹੋ ਗਈ। ਇਸ ਦੌਰਾਨ ਦਰਸ਼ਕਾਂ ਨੇ ਇਨ੍ਹਾਂ ਗੇਮਾਂ ਦਾ ਅਨੰਦ ਮਾਣਿਆ।

LEAVE A REPLY

Please enter your comment!
Please enter your name here