ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਕਰਵਾਇਆ ਗਿਆ ਆਯੋਜਨ

ਪਠਾਨਕੋਟ (ਦ ਸਟੈਲਰ ਨਿਊਜ਼)। ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਮੁੱਹਮਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ  ਦੀ ਅਗਵਾਈ ਹੇਠ ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ), ਪਿ੍ਰਤਪਾਲ ਸਿੰਘ, ਜਿਲ੍ਹਾ ਜੱਜ (ਫੈਮਲੀ ਕੋਰਟ), ਪਰਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਿਵੀਜਨ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ.), ਹੇਮ ਅਮਿ੍ਰਤ ਮਾਹੀ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ)), ਚੰਦਨ ਹੰਸ (ਸਿਵਲ ਜੱਜ (ਜੂਨੀਅਰ ਡਿਵੀਜਨ)) ਅਤੇ ਗੁਰਦੇਵ ਸਿੰਘ (ਸਿਵਲ ਜੱਜ (ਜੂਨੀਅਰ ਡਿਵੀਜਨ)) ਕੋਰਟਾਂ ਦੇ 7 ਬੈਂਚ ਬਣਾਏ ਗਏ। ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਸਾਹਿਬਾਨਾਂ ਦੀ ਡਿਊਟੀ ਲਗਾਈ ਗਈ।

Advertisements

ਇਸ ਮੋਕੇ ਤੇ ਰੰਜੀਵ ਪਾਲ ਸਿੰਘ ਚੀਮਾ, ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੀ ਮੋਜੂਦ ਸਨ। ਇਸ ਨੈਸ਼ਨਲ ਲੋਕ ਅਦਾਲਤ ਵਿਚ ਕਚਿਹਰੀਆਂ ਵਿਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸਨਲ ਲੋਕ ਅਦਾਲਤ ਵਿਚ ਕੁੱਲ 2483 ਕੇਸ ਰੱਖੇ ਗਏ ਸਨ ਜਿਸ ਵਿੱਚ ਕੁੱਲ 484 ਕੇਸਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ ਕੇਸਾਂ ਵਿਚ ਕੁਲ 154926331 ਕਰੋੜ ਰੁਪਏ ਦਾ ਅਵਾਡਰ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ ਅਤੇ ਇਹ ਸਿਵਲ ਕੋਰਟ ਵਲੋ ਪਾਸ ਕੀਤੀ ਗਈ ਡਿਕਰੀ ਦੇ ਸਮਾਨ ਹੈ ।

LEAVE A REPLY

Please enter your comment!
Please enter your name here