ਜ਼ਿਲ੍ਹੇ ਵਿੱਚ ਕੋਵਿਡ-19 ਦਾ  1 ਪਾਜੇਟਿਵ ਮਰੀਜ 

ਹੁਸ਼ਿਆਰਪੁਰ ,(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1467 ਨਵੇਂ ਸੈਪਲ ਲੈਣ ਨਾਲ ਅਤੇ 1463 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਪਾਜੇਟਿਵ ਮਰੀਜ ਆਇਆ ਹੈ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37955 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40817 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1130985 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1090187 ਸੈਪਲ ਨੈਗਟਿਵ ਹਨ । ਜਦ ਕਿ 4651 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1095 ਹੈ । ਐਕਟਿਵ ਕੇਸਾ ਦੀ ਗਿਣਤੀ 20 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39702 ਹੈ।

LEAVE A REPLY

Please enter your comment!
Please enter your name here