ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ ਵਿੱਚ 16 ਮਾਰਚ ਦੀ ਛੁੱਟੀ ਘੋਸ਼ਿਤ

ਨਵਾਂਸ਼ਹਿਰ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿੱਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ।

Advertisements

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।

LEAVE A REPLY

Please enter your comment!
Please enter your name here