ਸਾਇੰਸ ਮੇਲੇ ਵਿੱਚ ਅੱਵਲ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਭਾਗ ਦੀਆਂ ਹਦਾਇਤਾਂ ਅਨੁਸਾਰ ਛੇਵੀਂ ਤੋਂ ਅੱਠਵੀਂ ਤੱਕ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਵਿਗਿਆਨ ਮੇਲੇ ਵਿੱਚ ਰਿਤਿਕਾ ਸੈਣੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਇਸ ਮਗਰੋਂ ਡੀ.ਐਮ ਸਾਇੰਸ ਸੁਖਵਿੰਦਰ ਸਿੰਘ ਅਤੇ ਪ੍ਰਿੰਸੀਪਲ ਲਲਿਤਾ ਰਾਣੀ ਨੇ 1500 ਰੁਪਏ ਦੀ ਨਗਦ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ।

Advertisements

ਇਸ ਮੌਕੇ ਪ੍ਰਿੰਸੀਪਲ ਲਲਿਤਾ ਰਾਣੀ ਨੇ ਰੀਤਿਕਾ ਨੂੰ ਸਾਇੰਸ ਵਿਸ਼ੇ ਦੇ ਆਉਣ ਵਾਲੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੋਤਸਾਹਿਤ ਕੀਤਾ ਅਤੇ ਸਾਇੰਸ ਵਿਸ਼ੇ ਦੇ ਮਿਹਨਤੀ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ। ਇਸ ਸਨਮਾਨ ਸਮਾਰੋਹ ਦੇ ਸਾਇੰਸ ਵਿਸ਼ੇ ਦੇ ਬੀਐਮ ਨੀਰਜ ਸ਼ਰਮਾ ਅਤੇ ਅਧਿਆਪਕ ਸੁਮਨ ਲਤਾ ਤੇ ਸਵੀਨਾ ਸ਼ਰਮਾ ਅਤੇ ਅਨੀਤਾ ਗੌਤਮ, ਸੁਲੱਕਸ਼ਣਾ, ਮਨਦੀਪ ਕੌਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here