ਭਾਰਤ ਰਤਨ ਡਾ.ਬੀ.ਆਰ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੀਆਂ ਤਸਵੀਰਾਂ ਸਰਕਾਰੀ ਦਫਤਰਾਂ ਵਿੱਚ ਲਗਾਉਣ ਦੀ ਹੋਈ ਸ਼ੂਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੀਆਂ ਤਸਵੀਰਾਂ ਸਰਕਾਰੀ ਦਫਤਰਾਂ ਵਿੱਚ ਲਗਾਉਣ ਸ਼ੁਰੂਆਤ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਜੀ ਵਲੋਂ ਦਫਤਰ ਸਿਵਲ ਸਰਜਨ ਦੇ ਜ਼ਿਲ੍ਹਾ ਸਿਹਤ ਅਫਸਰ ਡਾ.ਲਖਵੀਰ ਸਿੰਘ ਦੇ ਦਫਤਰ ਤੋਂ ਕੀਤੀ। ਇਸ ਸ਼ੁਭ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਡਾ.ਸੁਨੀਲ ਅਹੀਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ.ਸੀਮਾ ਗਰਗ ਜ਼ਿਲ੍ਹਾ ਟੀਕਾਕਰਨ ਅਫਸਰ ਮੌਜੂਦ ਰਹੇ ।

Advertisements

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬ੍ਰਹਮਸ਼ੰਕਰ ਜਿੰਪਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਲੋਂ ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਿਕ ਰਾਜ ਦੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਦੀ ਫੋਟੋ ਦੀ ਥਾਂ ਤੇ ਮਹਾਨ ਦੇਸ਼ਭਗਤ ਸ਼ਹੀਦ ਸਰਦਾਰ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ. ਅੰਬੇਦਕਰ ਜੀ ਦੀ ਤਸਵੀਰ ਲਗਾਈ ਜਾਵੇਗੀ ਤਾਂ ਜੋ ਸਰਕਾਰੀ ਅਧਿਕਾਰੀਆਂ ਵਿੱਚ ਇਨਾਂ ਮਹਾਨ  ਨੇਤਾਂਵਾਂ ਦੇ ਦੇਸ਼ ਪ੍ਰਤੀ ਪ੍ਰੇਮ ਅਤੇ ਅਸੂਲਾਂ ਦੀ ਪਲਾਣਾ ਕਰਦੇ ਹੋਏ ਆਪਣਾ ਕੰਮ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਕਰਨ। ਉਨਾਂ ਕਿਹਾ ਕਿ ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਵਧੀਆ ਅਤੇ ਮਿਆਰੀ ਇਲਾਜ ਮਿਲ ਸਕੇ।

ਉਨਾਂ ਸਹਾਇਕ ਸਿਵਲ ਸਰਜਨ ਨੂੰ ਜ਼ਿਲ੍ਹੇ ਅੰਦਰ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ, ਦਵਾਈਆਂ ਅਤੇ ਸਾਜੋਂ ਸਮਾਨ ਦੀ ਉਪਲਧਤਾ, ਡਿਊਟੀ ਸਮੇਂ ਦੀ ਪਾਬੰਦੀ, ਸਾਫ-ਸਫਾਈ ਨੰ ਯਕੀਨੀ ਬਚਾਉਣ ਦੀ ਹਦਾਇਤ ਕਰਦੇ ਹਏ ਸਿਹਤ ਅਮਲੇ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਂਵਾਂ ਦੀ ਸ਼ਲਾਘਾ ਵੀ ਕੀਤੀ ਅਤੇ ਭਰੋਸਾ ਦਵਾਇਆ ਕਿ ਸਮੇਂ ਦੇ ਨਾਲ ਉਨਾਂ ਦੀਆਂ ਸਿਹਤ ਸੇਵਾਵਾਂ ਪ੍ਰਤੀ  ਜ਼ਰੂਰਤਾ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਵਲੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਜੀ ਦਾ ਸੰਸਥਾਂ ਤੇ ਆਉਣ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਵਾਇਆ ਕਿ ਸਿਹਤ ਅਧਿਕਾਰੀਆਂ ਵਲੋਂ ਆਪਣਾ ਕੰਮ ਪੂਰੀ ਇਮਨਾਦਾਰੀ ਤੇ ਤਨਦੇਹੀ ਨਾਲ ਕੀਤਾ ਜਾਵੇਗਾ ਅਤੇ ਕਿਸੇ ਵੀ ਤਰਾ੍ ਦੀ ਸ਼ਿਕਾਇਤ ਦਾ ਮੌਕਾ ਨਹੀ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here