ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ, 1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1662 ਨਵੇਂ ਸੈਪਲ ਲੈਣ  ਨਾਲ ਅਤੇ 1199 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਮਰੀਜ ਆਇਆ ਹੈ ਅਤੇ 01 ਮੌਤ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37956 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40818 ਹੋ ਗਏ ਹਨ।ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1132647 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1091385 ਸੈਪਲ  ਨੈਗਟਿਵ ਹਨ ।ਜਦ ਕਿ 5114 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾ ਦੀ ਗਿਣਤੀ  20 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39702 ਹੈ। 

Advertisements

LEAVE A REPLY

Please enter your comment!
Please enter your name here