12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਵਿਡ ਵੈਕਸੀਨੈਸ਼ਨ ਮੁਹਿੰਮ 16 ਤੋਂ: ਡਾ. ਸੀਮਾ ਗਰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਕਰੋਨਾ ਬਿਮਾਰੀ ਪ੍ਰਤੀ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਮਿਤੀ 16 ਮਾਰਚ ਤੋਂ ਜ਼ਿਲ੍ਹੇ  ਅੰਦਰ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਸੀਮਾ ਗਰਗ ਨੇ ਦੱਸਿਆ ਕਿ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਰਮਿੰਦਰ ਕੌਰ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਟੀਕਾਕਰਨ ਦਿਵਸ ਤੇ 12 ਸਾਲ ਦੀ ਉਮਰ ਪੂਰੀ ਕਰਨ ਵਾਲੇ ਬੱਚਿਆਂ ਨੂੰ ਇਹ ਟੀਕਾ ਲਗਾਇਆ ਜਾਏਗਾ।

Advertisements

 ਉਨਾਂ ਦੱਸਿਆ ਕਿ ਸਾਲ 2005 ਤੋਂ 2007 ਤੱਕ ਜਨਮੇ ਬੱਚਿਆਂ ਨੂੰ ਕੋ-ਵੈਕਸਿਨ ਦੀ ਖੁਰਾਕ ਦਿੱਤੀ ਜਾਵੇਗੀ ਅਤੇ ਸਾਲ 2008 ਤੋਂ 2009 ਦਰਮਿਆਨ ਜਨਮੇ ਬੱਚਿਆਂ ਨੂੰ ਹੈਦਰਾਬਾਦ ਸਥਿਤ ਬਾਇਓਲੋਜੀਕਲ ਇਵਾਂਸ ਵਲੋਂ ਤਿਆਰ ਕੀਤੀ “ਕੋਰਬੋਵੈਕਸ” ਵੈਕਸੀਨ ਦੀ ਖੁਰਾਕ ਦਿੱਤੀ ਜਾਵੇਗੀ। ਉਨਾਂ ਮੀਡੀਆ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਕਰੋਨਾ ਤੋਂ ਬਚਾਉਣ ਲਈ ਇਹ ਟੀਕਾ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਦੀ ਸਿਹਤ ਨੂੰ ਸੁਰੱਖਿਅਤ ਕੀਤਾ ਜਾ ਸਕੇ।

LEAVE A REPLY

Please enter your comment!
Please enter your name here