Wednesday, October 28, 2026
Home Punjab ਜਲੰਧਰ: ਸ਼੍ਰੀ ਆਨੰਦਪੁਰ ਸਾਹਿਬ ਜਾ ਰਹੇ ਦੋ ਭਰਾਵਾਂ ਸਮੇਤ ਤਿੰਨ ਨੌਜ਼ਵਾਨਾਂ ਦੀ...

ਜਲੰਧਰ: ਸ਼੍ਰੀ ਆਨੰਦਪੁਰ ਸਾਹਿਬ ਜਾ ਰਹੇ ਦੋ ਭਰਾਵਾਂ ਸਮੇਤ ਤਿੰਨ ਨੌਜ਼ਵਾਨਾਂ ਦੀ ਸੜ੍ਹਕ ਹਾਦਸੇ ਵਿੱਚ ਹੋਈ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਰਿਪੋਰਟ: ਅਭਿਸ਼ੇਕ ਕੁਮਾਰ, ਜਲੰਧਰ ‘ਚ ਭੋਗਪੁਰ ਦੇ ਪਿੰਡ ਸਾਗਰਾਂਵਾਲੀ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।  ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਾਗਰਾਂਵਾਲੀ ਦੇ ਦੋ ਭਰਾ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਪ੍ਰਿੰਸ ਲੁਬਾਣਾ ਇੱਕ ਦਿਨ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਹੋਲਾ ਮੁਹੱਲਾ ਵਿੱਚ ਸ਼ਾਮਲ ਹੋਣ ਲਈ ਮੋਟਰਸਾਈਕਲ ’ਤੇ ਘਰੋਂ ਨਿਕਲੇ ਸਨ, ਜਿੱਥੇ ਤੜਕੇ 3 ਵਜੇ ਦੇ ਕਰੀਬ ਉਨ੍ਹਾਂ ਦੀ ਮੌਤ ਹੋ ਗਈ। 

Advertisements

ਸੂਚਨਾ ਮਿਲਣ ’ਤੇ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਅਤੇ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਭਰਾ ਭੋਗਪੁਰ ਦੀਆਂ ਨਿੱਜੀ ਦੁਕਾਨਾਂ ’ਤੇ ਕੰਮ ਕਰਦੇ ਸਨ ਅਤੇ ਤਿੰਨਾਂ ਨੌਜਵਾਨਾਂ ਦੀ ਮੌਤ ਨਾਲ ਪਿੰਡ ਸਮੇਤ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

LEAVE A REPLY

Please enter your comment!
Please enter your name here