ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਪਿੰਡ ਬਸਤੀ ਭਾਈ ਕੇ ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਕੀਤਾ ਨਿਰੀਖਣ

ਫਿਰੋਜ਼ਪੁਰ (ਦ ਸਟੈਲਰ ਨਿਊਜ਼) । ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ. ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਡਾ: ਪਿਰਥੀ ਸਿੰਘ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬਸਤੀ ਭਾਈ ਕੇ ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਨਿਰੀਖਣ ਕੀਤਾ ਗਿਆ ਅਤੇ ਹਾਜ਼ਰ ਕਿਸਾਨਾਂ ਨੂੰ ਇਹਨਾਂ ਫਸਲਾਂ ਉੱਤੇ ਪੈਣ ਵਾਲੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੇ ਹਮਲੇ ਅਤੇ ਰੋਕਥਾਮ ਸਬੰਧੀ ਜਾਣੂੰ ਕਰਵਾਇਆ ਗਿਆ।

Advertisements

ਡਾ. ਪਿਰਥੀ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਇਸ ਸਮੇਂ ਕਣਕ ਅਤੇ ਸਰ੍ਹੋਂ ਦੀ ਫਸਲ ਉੱਤੇ ਤੇਲਾ/ਚੇਪੇ ਦਾ ਹਮਲਾ ਹੋਣ ਦਾ ਖਦਸ਼ਾ ਹੈ ਅਤੇ ਇਸ ਦੇ ਹਮਲੇ ਨਾਲ ਕਿਸਾਨਾਂ ਨੂੰ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਡਾ: ਗੁਰਵੰਤ ਸਿੰਘ ਭੁੱਲਰ ਖੇਤੀਬਾੜੀ ਵਿਕਾਸ ਅਫਸਰ ਨੇ ਇਕਨੋਮਿਕ ਥਰੈਂਸ਼ਹੋਲਡ ਲੈਵਲ ਬਾਰੇ ਵਿਸਥਾਰਪੂਰਵਕ ਦੱਸਦਿਆ ਕਿਸਾਨਾਂ ਨੂੰ ਕੀੜਿਆਂ ਦੀ ਪੌਦਿਆਂ ਉੱਤੇ ਗਿਣਤੀ ਅਤੇ ਉਹਨਾਂ ਦੇ ਨੁਕਸਾਨ ਕਰਨ ਦੀ ਸਮਰੱਥਾ ਦੇ ਆਧਾਰ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਲਈ  ਸੁਚੇਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਨਿਰੰਤਰ ਤੌਰ ਤੇ ਆਪਣੇ ਖੇਤਾਂ ਦਾ ਨਿਰੀਖਣ ਕਰਨ ਲਈ ਕਿਹਾ ਅਤੇ ਉਹਨਾਂ ਨੇ ਦੱਸਿਆ ਕਿ ਜਿੱਥੇ ਕਿਤੇ ਵੀ ਇਹਨਾਂ ਫਸਲਾਂ ਉੱਤੇ ਤੇਲੇ ਚੇਪੇ ਦਾ ਹਮਲਾ ET.L ਤੋਂ ਉੱਪਰ ਹੈ, ਉੱਥੇ ਐਕਟਾਰਾ 25WG ਨਾਮਕ ਕੀਟਨਾਸ਼ਕ 20 ਗ੍ਰਾਮ ਪ੍ਰਤੀ ਏਕੜ 80 ਤੋਂ 100 ਲੀਟਰ ਪਾਣੀ ਵਿੱਚ ਘੋਲ ਕੇ ਕਣਕ ਦੀ ਫਸਲ ਉੱਤੇ ਅਤੇ 40 ਗ੍ਰਾਮ ਪ੍ਰਤੀ ਏਕੜ 80 ਤੋਂ 125 ਲੀਟਰ ਪਾਣੀ ਵਿੱਚ ਘੋਲ ਕੇ ਸਰ੍ਹੋਂ ਦੀ ਫਸਲ ਉੱਤੇ ਛਿੜਕਾਅ ਕੀਤਾ ਜਾਵੇ ।

ਇਸ ਮੌਕੇ ਡਾ: ਮਨਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ: ਸੁਖਵਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ,ਸਾਵਨਦੀਪ ਸ਼ਰਮਾ ਪ੍ਰੋਜੈਕਟ ਡਾਇਰੈਕਟਰ ਆਤਮਾ, ਅਸ਼ੈਲੀ ਸ਼ਰਮਾ ਖੇਤੀਬਾੜੀ ਸਬ ਇੰਸਪੈਕਟਰ, ਕਿਸਾਨ ਅਮਰੀਕ ਸਿੰਘ, ਮੇਜਰ ਸਿੰਘ, ਜੰਗੀਰ ਸਿੰਘ ਆਦਿ ਅਤੇ ਖੇਤੀਬਾੜੀ ਮਹਿਕਮੇ ਦੇ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here