ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ

ਖਟਕੜ ਕਲਾਂ (ਦ ਸਟੈਲਰ ਨਿਊਜ਼): ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫ਼ਾਦਾਰੀ ਦੀ ਸਹੁੰ ਚੁਕਾਈ।ਇਸ ਦੌਰਾਨ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ।

Advertisements

ਜਿਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।

LEAVE A REPLY

Please enter your comment!
Please enter your name here