ਰੇਲਵੇ ਮੰਡੀ ਸਕੂਲ ਵਿਖੇ ਵਿਦਿਆਰਥਣਾਂ ਨੂੰ ਭਵਿੱਖ ਦੇ ਕੋਰਸਾਂ ਬਾਰੇ ਦਿੱਤੀ ਜਾਣਕਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਪ੍ਰਿੰਸੀਪਲ ਲਲਿਤਾ ਅਰੋੜਾ ਦੀ ਪ੍ਰਧਾਨਗੀ ਹੇਠ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਲਈ ਮਾਸ ਕਾਊਂਸਲਿੰਗ ਕੀਤੀ ਗਈ। ਇਸ ਦੌਰਾਨ ਡਾ. ਜਗਨਨਾਥਨ ਪ੍ਰਿੰਸੀਪਲ ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਅਤੇ ਅਸ਼ਵਨੀ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਮਾਸ ਕਾਊਂਸਲਿੰਗ ਸਰਕਾਰੀ ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਵੱਲੋਂ ਕਰੀਅਰ ਗਾਈਡੈਂਸ ਲਈ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।

Advertisements

ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬਾਰ੍ਹਵੀਂ ਤੋਂ ਬਾਅਦ ਫੂਡ ਪ੍ਰੋਡਕਸ਼ਨ, ਹੋਟਲ ਮੈਨੇਜਮੈਂਟ, ਫਰੰਟ ਆਫਿਸ ਆਦਿ ਕਿੱਤਾ ਮੁਖੀ ਕੋਰਸਾਂ ਅਤੇ ਹੋਰ ਫਰੀ ਕੋਰਸਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਵੱਲੋਂ ਆਪਣੇ ਕਰੀਅਰ ਪ੍ਰਤੀ ਸਵਾਲ-ਜਵਾਬ ਕੀਤੇ ਗਏ। ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀਮਤੀ ਲਲਿਤਾ ਅਰੋੜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹੋ ਜਿਹੇ ਕਿੱਤਾ ਮੁਖੀ ਕੋਰਸਾਂ ਸਬੰਧੀ ਕਾਉਂਸਲਿੰਗ ਬੱਚਿਆਂ ਨੂੰ ਭਵਿੱਖ ਵਿਚ ਬਹੁਤ ਲਾਹੇਵੰਦ ਹੋਵੇਗੀ। ਕੌਂਸਲਿੰਗ ਦੌਰਾਨ ਕੌਂਸਲਿੰਗ ਇੰਚਾਰਜ ਕਮਲਜੀਤ ਕੌਰ, ਵੋਕੇਸ਼ਨਲ ਲੈਕਚਰਾਰਜ਼ ਸ਼ਾਲਨੀ ਅਰੋੜਾ, ਮੀਨਾ ਕੁਮਾਰੀ, ਗੁਰਨਾਮ ਸਿੰਘ, ਅਲਕਾ ਹਾਜ਼ਰ ਸਨ।

LEAVE A REPLY

Please enter your comment!
Please enter your name here