ਪੀ.ਐਚ.ਸੀ. ਚੱਕੋਵਾਲ ਵਿਖੇ ਆਏ ਮਰੀਜਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਸ਼ਵ ਓਰਲ ਹੈਲਥ ਜਾਗਰੂਕਤਾ ਹਫ਼ਤੇ ਦੌਰਾਨ ਪੀ.ਐਚ.ਸੀ. ਚੱਕੋਵਾਲ ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਜੀ ਦੀ ਪ੍ਰਧਾਨਗੀ ਅਤੇ ਡਾ. ਰਜਤ ਆਦੀਆ ਡੈਂਟਲ ਸਰਜਨ ਦੀ ਅਗਵਾਈ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਦੰਦਾਂ ਦਾ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ। ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਭੋਜਨ ਨੂੰ ਚੰਗੀ ਤਰ੍ਹਾਂ ਚਬਾਉਣ ਅਤੇ ਪਚਾਉਣ ਲਈ ਮਜਬੂਤ ਅਤੇ ਸਿਹਤਮੰਦ ਦੰਦ ਜਰੂਰੀ ਹਨ। ਉਹਨਾਂ ਕਿਹਾ ਕਿ ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂੜਿਆਂ ਵਿੱਚ ਸੋਜਸ ਅਤੇ ਬੁਰਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਇਸ ਲਈ ਸਾਨੂੰ ਦੰਦਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Advertisements

ਡਾ. ਰਜਤ ਆਦੀਆ ਨੇ ਕਿਹਾ ਕਿ ਜਿਆਦਾ ਮਿੱਠੀਆਂ ਚੀਜਾਂ, ਮਿੱਠੇ ਸ਼ਰਬਤ, ਆਈਸ ਕ੍ਰੀਮ, ਟੋਫੀਆਂ, ਚੌਕਲੇਟ ਆਦਿ ਦੰਦਾਂ ਨੂੰ ਖਰਾਬ ਕਰ ਦਿੰਦੀਆਂ ਹਨ। ਭੋਜਨ ਕਰਨ ਤੋਂ ਬਾਅਦ ਬਕਾਇਦਾ ਬੁਰਸ਼ ਕਰਨਾ ਚਾਹੀਦਾ ਹੈ ਜਾਂ ਫਿਰ ਘੱਟੋ ਘੱਟ ਰੋਜ ਸਵੇਰੇ ਅਤੇ ਰਾਤ ਨੂੰ ਬੁਰਸ਼ ਕਰਨ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣ ਵਿੱਚ ਸਹਾਇਕ ਹੁੰਦਾ ਹੈ। ਜੇਕਰ ਫਿਰ ਵੀ ਦੰਦਾਂ ਦੀ ਕੋਈ ਤਕਲੀਫ ਹੁੰਦੀ ਹੈ ਤਾਂ ਤੁਰੰਤ ਦੰਦਾਂ ਦੇ ਡਾਕਟਰ ਕੋਲ ਦਿਖਾਉਣਾ ਚਾਹੀਦਾ ਹੈ। ਬੀ.ਈ.ਈ. ਰਮਨਦੀਪ ਕੌਰ ਵੱਲੋਂ ਵੀ ਮਰੀਜਾਂ ਨੂੰ ਦੰਦਾਂ ਨੂੰ ਲੰਬੀਆਂ ਉਮਰਾਂ ਤੱਕ ਹੰਡਾਉਣ ਲਈ ਪੰਜ ਸੁਨਹਿਰੀ ਨਿਯਮਾਂ ਬਾਰੇ ਦੱਸਿਆ ਗਿਆ।

LEAVE A REPLY

Please enter your comment!
Please enter your name here