ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 21 ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 21 ਤੋਂ 25 ਮਾਰਚ 2022 ਤੱਕ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲੱਗਣ ਵਾਲੇ 5 ਦਿਨਾਂ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕਰਨ ਦੇ ਚਾਹਵਾਨ ਵਿਅਕਤੀ ਇਸ ਕੈਂਪ ਵਿੱਚ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here