Monday, November 2, 2026
Home Hoshiarpur  ਜ਼ਿਲ੍ਹੇ ਵਿੱਚ ਕੋਵਿਡ-19 ਦਾ  1 ਨਵਾਂ ਪਾਜੇਟਿਵ ਮਰੀਜ

 ਜ਼ਿਲ੍ਹੇ ਵਿੱਚ ਕੋਵਿਡ-19 ਦਾ  1 ਨਵਾਂ ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 461 ਨਵੇਂ ਸੈਪਲ ਲੈਣ ਨਾਲ ਅਤੇ 865 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37959 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40821 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1135755 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1094958 ਸੈਪਲ ਨੈਗਟਿਵ ਹਨ । ਜਦ ਕਿ 4646 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 14 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39711 ਹੈ।

LEAVE A REPLY

Please enter your comment!
Please enter your name here