
ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸੀਐਮ ਭਗਵੰਤ ਮਾਨ ਨੇ ਮੁੱਖ ਮੰਤਰੀ ਅੱਜ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਦੀ ਗੁਲਾਬੀ ਸੁੰਡੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਹ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਮਾਨਸਾ ਤੋਂ ਆਪ ਵਿਧਾਇਕ ਵਿਜੇ ਸਿੰਗਲਾ ਨੇ ਸੋਸ਼ਲ ਮੀਡੀਆ ਫੇਸਬੁੱਕ ਪੇਜ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਤੁਹਾਡੀ ਆਪਣੀ ਸਰਕਾਰ ਦੇ ਪਹਿਲੇ ਦਿਨ ਹੀ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਬਾਕੀ ਰਹਿੰਦਾ ਅਤੇ ਨਰਮੇ ਦੀ ਚੁਗਾਈ ਦਾ ਇੱਕ ਅਰਬ, ਇੱਕ ਕਰੋੜ, ਉਨਤਾਲੀ ਲੱਖ, ਪੰਤਾਲੀ ਹਜ਼ਾਰ ਸਤਾਸੀ ਰੁਪਏ ਮੁਆਵਜ਼ਾ ਸਰਕਾਰ ਵੱਲੋਂ ਮਾਨਸਾ ਜਿਲ੍ਹੇ ਨੂੰ ਜਾਰੀ ਕਰ ਦਿੱਤਾ ਗਿਆ ਹੈ।

ਮੈਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ਵਿਚ ਉਹਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ‘ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸਤੋਂ ਪਿਛਲੀ ਸਰਕਾਰ ਨੇ ਇਸ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਕੀਤੀ ਪਰ ਅਮਲੀ ਜਾਮਾ ਆਪ ਸਰਕਾਰ ਨੇ ਨਿਭਾਇਆ,ਸੋ ਆਪ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਸਭ ਗਰੰਟੀਆਂ ਨੂੰ ਹਰ ਹਾਲਤ ਚ ਪੂਰੇ ਕਰੇਗੀ।












