ਲੁਧਿਆਣਾ 14 ਵਿਧਾਨ ਸਭਾ ਸੀਟਾਂ ਵਿੱਚੋਂ 13 ਜਿੱਤੀ ਪਰ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ: ਰਵਨੀਤ ਬਿੱਟੂ

ਲੁਧਿਆਣਾ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ ਨੇ ਸਹੁੰ ਚੁੱਕੀ ਹੈ। ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਆਪਣਾਂ ਰੌਸ਼ ਵਿਅਕਤ ਕੀਤਾ ਹੈ। ਉਹਨਾਂ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਸਭ ਤੋਂ ਵੱਡਾਂ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ਵਿਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ।

Advertisements

ਇਹ ਬੜੀ ਮੰਦਭਾਗੀ ਗੱਲ ਹੈ।ਦੱਸ ਦਈਏ ਕਿ ਨਵੇਂ ਮੰਤਰੀ ਮੰਡਲ ’ਚ 5 ਮਾਲਵਾ ਤੋਂ, 4 ਮਾਝੇ ਤੇ ਇਕ ਦੁਆਬੇ ’ਚੋਂ ਹੈ। ਮੰਤਰੀ ਬਣਨ ਵਾਲਿਆਂ ’ਚ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

LEAVE A REPLY

Please enter your comment!
Please enter your name here