Monday, October 19, 2026
Home Chandigarh ਪੰਜਾਬ ਦੇ ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ...

ਪੰਜਾਬ ਦੇ ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ 10 ਮੰਤਰੀਆਂ ਨੂੰ ਅਹੁਦੇ ਦਾ ਦਿਵਾਇਆ ਹਲਫ਼

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

Advertisements

ਪੰਜਾਬ ਰਾਜ ਭਵਨ ਦੇ ਕੰਪਲੈਕਸ ਵਿਚ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਹਲਫ਼ ਲੈਣ ਵਾਲੇ ਕੈਬਨਿਟ ਮੰਤਰੀਆਂ ਵਿਚ ਦ੍ਰਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ., ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਪ੍ਰੋ-ਟੈੱਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜਰ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਨਵੇਂ ਚੁਣੇ ਆਪ ਵਿਧਾਇਕ, ਪੰਜਾਬ ਭਰ ਤੋਂ ਸੀਨੀਅਰ ਪਾਰਟੀ ਲੀਡਰ, ਵਰਕਰ ਅਤੇ ਵਾਲੰਟੀਅਰ ਅਤੇ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਵਿਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਚੁਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਹਾਜ਼ਰ ਸਨ।    

LEAVE A REPLY

Please enter your comment!
Please enter your name here