ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25000 ਸਰਕਾਰੀ ਨੌਕਰੀਆਂ ਨੂੰ ਦਿੱਤੀ ਗਈ ਮਨਜ਼ੂਰੀ

ਚੰਡੀਗੜ੍ਹ-( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ 10 ਮੰਤਰੀਆਂ ਨੇ ਸਹੁੰ ਚੁੱਕੀ ਹੈ। ਇਸ ਪਿੱਛੋਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਹੈ। ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤਾ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਹਰ ਆਏ ਮੰਤਰੀਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਬਾਰੇ ਗੱਲ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਨੌਕਰਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਹਜਾਰਾਂ ਦੀ ਗਿਣਤੀ ਵਿਚ ਨੌਕਰੀਆਂ ਮਿਲਣਗੀਆਂ।

Advertisements

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਬ੍ਰਹਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ ਪਰ ਪਹਿਲਾਂ ਇਸ ਨੂੰ ਵਿਧਾਨ ਸਭਾ ‘ਚ ਲਿਜਾਇਆ ਜਾਵੇਗਾ। ਇਸ ਮੌਕੇ ਕਿਸੇ ਵੀ ਮੰਤਰੀ ਨੇ ਅੰਦਰ ਹੋਈ ਚਰਚਾ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਹੀ ਇਸ ਦਾ ਖ਼ੁਲਾਸਾ ਕਰ ਸਕਦੇ ਹਨ। ਦੱਸ ਦਈਏ ਕਿ ਮਾਨ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਵੀ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਕਿਹਾ ਸੀ। ਦੱਸ ਦਈਏ ਕਿ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਵਜ਼ਾਰਤ ਦੇ 10 ਮੰਤਰੀਆਂ ਨੇ ਅੱਜ ਸਹੁੰ ਚੁੱਕ ਲਈ ਹੈ, ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ

LEAVE A REPLY

Please enter your comment!
Please enter your name here