ਅਮਨ ਅਰੋੜਾ, ਕੁਲਤਾਰ ਸੰਧਵਾਂ, ਪ੍ਰੋਫ਼ੈਸਰ ਬਲਜਿੰਦਰ ਕੌਰ, ਅਤੇ ਬੀਬੀ ਸਰਬਜੀਤ ਕੌਰ ਵੀ ਮੰਤਰੀ ਮੰਡਲ ਵਿੱਚ ਹੋਣੇ ਚਾਹੀਦੇ ਸਨ ਸ਼ਾਮਿਲ: ਰਾਜਾ ਵੜਿੰਗ

ਚੰਡੀਗੜ੍ਹ-( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਦੀ ਕੈਬਨਿਟ 10 ਮੰਤਰੀਆਂ ਲਈ ਇੱਕ ਵੱਡਾਂ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋਫ਼ੈਸਰ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵੀ ਮੰਤਰੀ ਮੰਡਲ ਵਿਚ ਸ਼ਾਮਲ ਹੋਣੇ ਚਾਹੀਦੇ ਸਨ। ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ।

Advertisements

ਉਨ੍ਹਾਂ ਆਪਣੇ ਫੇਸਬੁੱਕ ਪੇਜ ‘ਤੇ ਇਨ੍ਹਾਂ ਚਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਇਹ ਵਿਚਾਰ ਸਾਂਝੇ ਕੀਤੇ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ 10 ਮੰਤਰੀਆਂ ਨੇ ਸਹੁੰ ਚੁੱਕੀ ਹੈ। ਮੰਤਰੀ ਬਣਨ ਵਾਲਿਆਂ ’ਚ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

LEAVE A REPLY

Please enter your comment!
Please enter your name here