ਅਨਮੋਲ ਰਤਨ ਸਿੰਘ ਸਿੱਧੂ ਹੋਏ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ

ਚੰਡੀਗੜ੍ਹ-( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਅਨਮੋਲ ਰਤਨ ਸਿੰਘ ਸਿੱਧੂ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤੇ ਗਏ ਹਨ। ਇਸ ਦਾ ਨੋਟੀਫਿਕੇਸ਼ਨ ਵੀ ਸ਼ਨਿਚਰਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ। ਨਵੇਂ ਚੁਣੇ ਗਏ ਏਜੀ ਅਨਮੋਲ ਰਤਨ ਸਿੱਧੂ ਨੂੰ ਡੀਐਸ ਪਟਵਾਲੀਆ ਦੀ ਥਾਂ ਨਿਯੁਕਤ ਕੀਤਾ ਗਿਆ ਹੈ।

Advertisements

ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਡੀਐਸ ਪਟਵਾਲੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਬਾਅ ਤੋਂ ਬਾਅਦ ਪਟਵਾਲੀਆ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ।

LEAVE A REPLY

Please enter your comment!
Please enter your name here