ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ 3 ਨਵੇਂ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ 3 ਨਵੇਂ ਕੇਸ ਮਿਲੇ ਹਨ। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਸ਼ਨੀਵਾਰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1231 ਨਵੇਂ ਸੈਂਪਲ ਲੈਣ ਨਾਲ ਅਤੇ 1221 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 3 ਨਵੇਂ ਪਾਜੇਟਿਵ ਮਰੀਜ ਮਿਲੇੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋਂ 37962 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40824 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1136986 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1096176 ਸੈਂਪਲ ਨੈਗਟਿਵ ਹਨ, ਜਦਕਿ 4656 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾਂ ਦੀ ਗਿਣਤੀ 13 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39715 ਹੈ।

LEAVE A REPLY

Please enter your comment!
Please enter your name here