ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਹੁਸ਼ਿਆਰਪੁਰ ਵਿੱਚ ਐਤਵਾਰ ਨੂੰ ਕੋਰੋਨਾ ਦਾ ਕੋਈ ਕੇਸ ਨਹੀਂ ਮਿਲੀਆ। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1024 ਨਵੇਂ ਸੈਂਪਲ ਲੈਣ ਨਾਲ ਅਤੇ 874 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 37962 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40824 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1138010 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 1097050 ਸੈਂਪਲ ਨੈਗਟਿਵ ਹਨ, ਜਦ ਕਿ 4806 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾਂ ਦੀ ਗਿਣਤੀ 13 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39715 ਹੈ।

LEAVE A REPLY

Please enter your comment!
Please enter your name here