ਚੀਨ ਦਾ ਬੋਇੰਗ ਯਾਤਰੀ ਜਹਾਜ਼ ਹੋਇਆਂ ਕਰੈਸ਼, 133 ਲੋਕ ਸਨ ਸਵਾਰ

ਦਿੱਲੀ ( ਦ ਸਟੈਲਰ ਨਿਊਜ਼ ), ਰਿਪੋਰਟ:ਜੋਤੀ ਗੰਗੜ੍ਹ। ਚੀਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੀਨ ਵਿੱਚ ਇੱਕ ਬੋਇੰਗ 737 ਯਾਤਰੀ ਜਹਾਜ਼ ਕਰੈਸ਼ ਹੋ ਗਿਆ ਜਿਸ ਵਿੱਚ 133 ਲੋਕ ਸਵਾਰ ਸਨ। ਇਹ ਜਹਾਜ਼ ਕੁਨਮਿੰਗ ਤੋਂ ਗੁਆਂਗਜ਼ੂ ਜਾ ਰਿਹਾ ਸੀ।

Advertisements

ਘਟਨਾ ਬਾਰੇ ਹੋਰ ਜਾਣਕਾਰੀ ਆਉਣੀ ਬਾਕੀ ਹੈ। ਚੀਨੀ ਮੀਡੀਆ ਮੁਤਾਬਕ ਇਹ ਹਾਦਸਾ ਦੱਖਣੀ ਚੀਨ ਸਾਗਰ ‘ਚ ਵਾਪਰਿਆ। ਇਸ ਹਾਦਸੇ ‘ਚ ਕਿੰਨੇ ਲੋਕਾਂ ਦੀ ਮੌਤ ਹੋਈ ਜਾਂ ਕਿੰਨੇ ਜ਼ਖਮੀ ਹੋਏ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਚੀਨ ਦੇ ਸਰਕਾਰੀ ਮੀਡੀਆ ਨੇ ਵੀ ਜਹਾਜ਼ ਦੇ ਕਰੈਸ਼ ਹੋਣ ਦੀ ਪੁਸ਼ਟੀ ਕੀਤੀ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।

LEAVE A REPLY

Please enter your comment!
Please enter your name here