ਮੀਤ ਹੇਅਰ ਬਣੇ ਸਿਖਿਆ ਮੰਤਰੀ, ਹਰਪਾਲ ਚੀਮਾ ਨੂੰ ਬਣਾਇਆ ਵਿੱਤ ਮੰਤਰੀ

ਚੰਡੀਗੜ (ਦ ਸਟੈਲਰ ਨਿਊਜ਼)। ਮੁਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਮੰਤਰਾਲੇ ਵੰਡੇ ਦਿੱਤੇ ਹਨ। ਗ੍ਰਹਿ ਮੰਤਰਾਲਾ ਮੁੱਖ ਮੰਤਰੀ ਆਪਣੇ ਕੋਲ ਰੱਖਣਗੇ। ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਹਰਪਾਲ ਚੀਮਾ ਹੁਣ ਪੰਜਾਬ ਦਾ ਬਜਟ ਪੇਸ਼ ਕਰਨਗੇ। ਮੀਤ ਹੇਅਰ ਸਿੱਖਿਆ ਮੰਤਰੀ ਬਣਨਗੇ। ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਦਿੱਤਾ ਗਿਆ ਹੈ। ਹਰਜੋਤ ਬੈਂਸ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਹੋਣਗੇ।

Advertisements

ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਹੋਣਗੇ। ਹਰਭਜਨ ਸਿੰਘ ਬਿਜਲੀ ਮੰਤਰੀ ਹੋਣਗੇ। ਖੁਰਾਕ ਤੇ ਸਪਲਾਈ ਵਿਭਾਗ ਲਾਲ ਚੰਦ ਕੋਲ ਹੋਵੇਗਾ। ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਹੋਣਗੇ। ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਹੋਣਗੇ। ਬ੍ਰਹਮ ਸ਼ੰਕਰ ਜਿੰਪਾ ਕੋਲ ਪਾਣੀ ਦੇ ਨਾਲ-ਨਾਲ ਆਫ਼ਤ ਮੰਤਰਾਲਾ ਵੀ ਹੋਵੇਗਾ।

LEAVE A REPLY

Please enter your comment!
Please enter your name here