23 ਮਾਰਚ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਰਕ ਤੇ 23 ਮਾਰਚ ਸ਼ਹੀਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਣਗੇ ਅਤੇ ਸ਼ਹੀਦਾਂ ਨੂੰ ਸ਼ਰਧਾ  ਦੇ ਫੁੱਲ ਭੇਂਟ ਕਰਨਗੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਕ ਮੌਕੇ ਦਿੱਤੀ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਮਾਰਚ ਨੂੰ  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦਾਂ ਦੀ ਸਮਾਧਾਂ ਤੇ ਸ਼ਰਧਾ ਦੇ ਫੁੱਟ ਭੇਟ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੂਰੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਵੱਲੋਂ ਕਿਸੇ ਪਬਲਿਕ ਰੈਲੀ ਨੂੰ ਜਾਂ ਫਿਰ ਕਿਸੇ  ਇਕੱਠ ਨੂੰ ਸੰਬੋਧਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ ਕਰੀਬ 11 ਵਜੇ ਸ਼ਹੀਦੀ ਸਥੱਲ ਤੇ ਪਹੁੰਚਣਗੇ  । ਜਿਸ ਸਬੰਧੀ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਗੁਰੂਹਰਹਸਹਾਏ ਬਬਨਦੀਪ ਸਿੰਘ, ਐਸਡੀਐਮ ਜ਼ੀਰਾ ਸੂਬਾ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here