ਨੇਤਰਦਾਨ ਸੰਸਥਾ ਦੀ ਨਵੀਂ ਟੀਮ ਨੇ ਸਿਵਲ ਸਰਜਨ ਹੁਸ਼ਿਆਰਪੁਰ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਨਵੀਂ ਚੁਣੀ ਗਈ ਟੀਮ ਵੱਲੋਂ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਰਮਿੰਦਰ ਕੌਰ ਨਾਲ ਮੁਲਾਕਾਤ ਕੀਤੀ ਗਈ। ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਸਿਵਲ ਸਰਜਨ ਨੂੰ ਜਾਣਕਾਰੀ ਦਿੱਤੀ।

Advertisements

ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਪਵਨ ਕੁਮਾਰ ਨੇ ਸੰਸਥਾ ਦੇ ਕਾਰਜਾਂ ਦਾ ਵਿਸਥਾਰ ਨਾਲ ਵਰਣਨ ਕੀਤਾ। ਸਿਵਲ ਸਰਜਨ ਹੁਸ਼ਿਆਰਪੁਰ ਡਾ ਪਰਮਿੰਦਰ ਕੌਰ ਨੇ ਸੰਸਥਾਂ ਨੂੰ ਹਰ ਤਰਾਂ ਦੀ ਵਿਭਾਗੀ ਸਹਾਇਤਾ ਅਤੇ ਮਿਲ ਕੇ ਕਾਰਜ ਕਰਨ ਦਾ ਭਰੋਸਾ ਦਿੱਤਾ। ਇਸ ਮੁਲਾਕਾਤ ਦੌਰਾਨ ਬਲਜੀਤ ਸਿੰਘ ਪਨੇਸਰ ਜਨਰਲ ਸਕੱਤਰ, ਪ੍ਰੌ. ਬਹਾਦਰ ਸਿੰਘ ਸੁਨੇਤ ਪੈਂਟਰਨ, ਇੰਜ.ਜਸਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਵਿੱਤ ਸਕੱਤਰ ਵੀ ਹਾਜਰ ਸਨ।

LEAVE A REPLY

Please enter your comment!
Please enter your name here