ਸੀਐਮ ਮਾਨ ਨੇ ਪੰਜਾਬ ਦੇ ਮੁੱਦਿਆਂ ਤੇ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮੰਗਿਆਂ ਸਮਾਂ

ਚੰਡੀਗੜ੍ਹ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਮੁੱਖ-ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਕਈ ਸਾਰੇ ਐਲਾਨ ਕਰ ਦਿੱਤੇ ਹਨ ਤੇ ਇਸਦੇ ਨਾਲ ਹੀ ਹੁਣ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਦੇ ਮੁੱਦਿਆਂ ‘ਤੇ ਗੱਲਬਾਤ ਲਈ ਸਮਾਂ ਮੰਗਿਆ ਹੈ। ਇਸਤੋਂ ਇਲਾਵਾ ਉਹਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਵੀ ਮਿਲਣ ਦਾ ਸਮਾਂ ਮੰਗਿਆ ਹੈ। ਦੱਸ ਦਈਏ ਕਿ ਮਾਨ ਦੇ ਸੀਐਮ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਉਹਨਾਂ ਦੀ ਪਹਿਲੀ ਮੁਲਾਕਾਤ ਹੋਵੇਗੀ।

Advertisements

ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਉਹਨਾਂ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ ਤੇ ਉਹ ਪੰਜਾਬ ਦੇ ਅਧੂਰੇ ਪਏ ਕੰਮਾਂ ਤੇ ਚਰਚਾ ਕਰਨਗੇ।

LEAVE A REPLY

Please enter your comment!
Please enter your name here