23 ਮਾਰਚ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਫੈਸਲਾ ਸ਼ਲਾਘਾਯੋਗ: ਰਣਜੀਤ ਸਿੰਘ ਸੱਗੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 23 ਮਾਰਚ ਨੂੰ ਸ਼ਹੀਦੀ ਦਿਵਸ ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸਦਾ ਸ਼ਹੀਦ ਭਗਤ ਸਿੰਘ ਕੱਲਬ ਪਿੰਡ ਸਤੌਰ ਦੇ ਪ੍ਰਧਾਨ ਰਣਜੀਤ ਸਿੰਘ ਸੱਗੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਇਹ ਛੁੱਟੀ ਪਹਿਲਾ ਵੀ ਹੁੰਦੀ ਸੀ ਪਰ ਇੱਕਲੇ ਸ਼ਹੀਦ ਭਗਤ ਸਿੰਘ ਨਗਰ ਵਿਚ। ਪਰ ਹੁਣ ਜਿਹੜਾ ਐਲਾਨ ਮੁਖਮੰਤਰੀ ਭਗਵੰਤ ਮਾਨ ਨੇ ਕੀਤਾ ਹੈ ਉਹ ਸ਼ਲਾਘਾਯੋਗ ਹੈ।

Advertisements

ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸੱਭ ਦੇ ਸਾਂਝੇ ਹੁੰਦੇ ਹਨ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਅੰਗਰੇਜ਼ੀ ਹਕੂਮਤ ਨੇ ਸ਼ਹੀਦੇ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਰੱਸੇ ਤੇ ਝੁਲਾਇਆ ਸੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦਾ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਬਹੁਤ ਵੱਡਾ ਯੋਗਦਾਨ ਹੈ। ਇਸ ਲਈ ਉਨ੍ਹਾਂ ਦੇ ਬਲਿਦਾਨ ਨੂੰ ਖਾਲੀ ਨਹੀਂ ਜਾਣ ਦੇਣਾ ਚਾਹੀਦਾ ਅਤੇ ਸ਼ਹੀਦਾਂ ਦੀ ਸੌਚ ਤੇ ਪਹਿਰਾ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here