ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਮ ਤਹਿਸੀਲਦਾਰ ਨੂੰ ਸੋਂਪਿਆ ਮੰਗ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੀਐੱਚਬੀ ਸੀ.ਐੱਚ.ਡਬਲਿਊ ਤੇ ਨੋਡਲ ਕੰਪਿਊਟਰ ਉਪਰੇਟਰ ਠੇਕਾ ਕਾਮਿਆਂ ਦੀ ਜਥੇਬੰਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਵੱਡੀ ਗਿਣਤੀ ‘ਚ ਇਕੱਠੇ ਹੋ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਨੇ ਕਰੰਟ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ। ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਕਰਨ ਸਮੇਤ ਕੱਢੇ ਕਾਮਿਆਂ ਨੂੰ ਬਹਾਲ ਕਰ ਤੇ ਸਮੂਹ ਠੇਕਾ ਕਾਮਿਆਂ ਨੂੰ ਵਿਭਾਗ ‘ਚ ਰੈਗੂਲਰ ਕਰਨ ਦੀ ਮੰਗ ਕੀਤੀ ਜਾਵੇਗੀ।

Advertisements

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪਾਵਰਕਾਮ ਆਉਟਸੋਰਸਿੰਗ ਇੰਪਲਾਈਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਰਹਾਇਸ਼ ਵਿਖੇ ਜਥੇਬੰਦੀ ਵੱਲੋਂ ਮੰਗ ਪੱਤਰ ਸੌਂਪਿਆ ਗਿਆ। ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਕੱਤਰ ਰਜੇਸ਼ ਕੁਮਾਰ, ਸੁਖਵਿੰਦਰ ਸਿੰਘ, ਸੁਖਪਾਲ ਸਿੰਘ ਖੰਡੀ, ਅਸ਼ਵਨੀ ਕੁਮਾਰ, ਦਰਪਣ ਭਟਨਾਗਰ, ਰਾਜਪਾਲ ਸਿੰਘ ਪਸੋਰ ਅਤੇ ਰਾਹੁਲ ਨੇ ਦੱਸਿਆ ਕਿ ਪਾਵਰਕਾਮ ਸੀਐਚਬੀ ਅਤੇ ਸੀਐੱਚਡਬਲਿਊ ਠੇਕਾ ਕਾਮਿਆਂ ਨਾਲ ਡਿਊਟੀ ਦੌਰਾਨ ਕਰੰਟ ਲੱਗਣ ਕਰਕੇ ਲਗਾਤਾਰ ਘਾਤਕ ਤੇ ਗੈਰ ਘਾਤਕ ਹਾਦਸੇ ਵਾਪਰ ਰਹੇ ਹਨ। ਕਈ ਕਾਮੇ ਮੌਤ ਦੇ ਮੂੰਹ ਪੈ ਗਏ ਅਤੇ ਕਈ ਕਾਮੇ ਅਪੰਗ ਹੋ ਗਏ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਕੱਢੇ ਗਏ ਕਾਮਿਆਂ ਨੂੰ ਬਹਾਲ ਕਰਨ ਅਤੇ ਪੁਰਾਣਾ ਬਕਾਇਆ ਏਰੀਅਲ ਜਾਰੀ ਕਰਨ ਵਿਭਾਗ ਚ ਲੈ ਕੇ ਰੈਗੂਲਰ ਕਰਨ ਅਤੇ ਪੁਰਾਣਾ ਬਕਾਇਆ ਈਪੀਐਫ ਦੀ ਰਾਸ਼ੀ ਜਾਰੀ ਕਰਨ ਸਮੇਤ ਹੋਰ ਮੰਗਾਂ ਬਾਰੇ ਮੈਨੇਜਮੈਂਟ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸਦੇ ਨਾਲ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਸ਼ਹਿਰ ਸੰਗਰੂਰ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸੀਐੱਚਬੀ ਅਤੇ ਸੀਐੱਚ ਡਬਲਯੂ ਕਾਮਿਆਂ ਨੂੰ ਆਈਆਂ ਮੁਸ਼ਕਿਲਾਂ ਦੀ ਜਾਣਕਾਰੀ ਮੰਗ ਪੱਤਰ ਰਾਹੀ ਭੇਜੀ ਗਈ। ਉਨ੍ਹਾਂ ਨੇ ਮੌਕੇ ਤੇ ਮੋਜ਼ੂਦ ਤਹਿਸੀਲਦਾਰ ਨੂੰ ਮੰਗਪਤਰ ਦਿੱਤਾ ਅਤੇ ਇਸ ਦੌਰਾਨ ਤਹਿਸੀਲਦਾਰ ਨੇ ਮੁੱਖਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਵਾਇਆ। ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਦੀ ਤਿਆਰੀ ਲਈ ਪੰਜਾਬ ਵਿੱਚ ਸਬ ਡਿਵੀਜ਼ਨ ਪੱਧਰ ਅਤੇ ਡਿਵੀਜ਼ਨ ਪੱਧਰ ਤੇ ਚੋਣਾਂ ਦਾ ਸਿਲਸਿਲਾ ਜਥੇਬੰਦੀ ਵੱਲੋਂ ਵੀ ਜਾਰੀ ਕੀਤਾ ਗਿਆ ਹੈ ਅਤੇ 10 ਅਪ੍ਰੈਲ ਨੂੰ ਸੂਬਾ ਪੱਧਰੀ ਡੈਲੀਗੇਟ ਅਜਲਾਸ ਵੀ ਕੀਤਾ ਜਾਵੇਗਾ। ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

LEAVE A REPLY

Please enter your comment!
Please enter your name here