ਪ੍ਰੋਫੈਸਰ ਮੁਲਤਾਨੀ ਨੇ ਪਿੰਡ ਪਲਾਕੀ ਵਿਚ ਜਾ ਕੇ ਪਿੰਡ ਦੀਆਂ ਸਮੱਸਿਆ ਸੁਣੀਆਂ ਅਤੇ ਲੋਕਾਂ ਦਾ ਕੀਤਾ ਧੰਨਵਾਦ

ਮੁਕੇਰੀਆਂ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਪ੍ਰੋਫੈਸਰ ਜੀ ਐਸ ਮੁਲਤਾਨੀ ਹਲਕਾ ਇੰਚਾਰਜ  ਮੁਕੇਰੀਆਂ ਵੱਲੋਂ ਪਿੰਡ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿਚ ਜਾ ਕੇ ਲੋਕਾਂ ਵੱਲੋਂ  ਉਨ੍ਹਾਂ ਨੂੰ ਭਾਰੀ ਸਮਰਥਨ ਦੇਣ ਲਈ ਧੰਨਵਾਦ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸੇ ਹੀ ਲਡ਼ੀ ਤਹਿਤ ਪਿਛਲੇ ਦਿਨੀਂ ਪਿੰਡ ਪਲਾਕੀ ਵਿਚ ਜਾ ਕੇ ਉਨ੍ਹਾਂ ਨੇ ਪਿੰਡ ਦੀਆਂ ਸਮੱਸਿਆਵਾਂ ਸੁਣੀਆਂ ਅਤੇ  ਲੋਕਾਂ ਦਾ ਧੰਨਵਾਦ ਕੀਤਾ । ਉਪਰੋਕਤ ਜਾਣਕਾਰੀ ਉਨ੍ਹਾਂ ਨੇ ਆਪਣੀ ਇਕ ਪ੍ਰੈੱਸ ਮਿਲਣੀ ਵਿਚ ਦਿੱਤੀ । ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕ ਉਨ੍ਹਾਂ ਨੂੰ ਬਹੁਤ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਲੋਕਾਂ ਨੂੰ ਲੱਗਦਾ ਹੈ ਕਿ ਹਾਰਨ ਤੋਂ ਬਾਅਦ ਵੀ ਉਹ ਲੋਕਾ ਵਿੱਚ ਜਾ ਕੇ ਲੋਕਾਂ ਦਾ ਧੰਨਵਾਦ ਕਰ ਰਹੇ ਹਨ ਜੋ ਕਿ ਬਹੁਤ ਚੰਗੀ ਗੱਲ ਹੈ । ਪ੍ਰੋਫੈਸਰ ਮੁਲਤਾਨੀ ਨੇ ਅੱਗੇ ਕਿਹਾ ਕਿ ਬੇਸ਼ੱਕ ਉਹ ਹਾਰ ਗਏ ਹਨ, ਪਰ ਸਰਕਾਰ ਆਮ ਆਦਮੀ ਪਾਰਟੀ ਦੀ ਹੈ ਇਸ ਲਈ ਜੋ ਵੀ ਕਿਸੇ ਨੂੰ ਕੰਮ ਹੋਵੇ ਉਨ੍ਹਾਂ ਨੂੰ ਮਿਲ ਸਕਦੇ ਹਨ।

Advertisements

ਇਸ ਮੌਕੇ ਪਿੰਡ ਦੇ ਪਤਵੰਤਿਆਂ ਨੇ ਬੋਲਦਿਆਂ ਪ੍ਰੋਫੈਸਰ ਜੀ ਐਸ ਮੁਲਤਾਨੀ ਦਾ ਪਿੰਡ ਵਿਚ ਆਉਣ ਤੇ ਧੰਨਵਾਦ ਕੀਤਾ ਅਤੇ ਪਿੰਡ ਦੀਆਂ ਪ੍ਰਮੁੱਖ ਮੁਸ਼ਕਲਾਂ ਦਾ ਜ਼ਿਕਰ ਵੀ ਕੀਤਾ । ਪ੍ਰੋ ਮੁਲਤਾਨੀ ਨੇ ਪਿੰਡ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਜਲਦੀ ਹੀ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੱਢਿਆ ਜਾਵੇਗਾ। ਇਸ ਸਮੇਂ ਉਨ੍ਹਾਂ ਨਾਲ ਅਮਰਜੀਤ ਸਿੰਘ ਸੈਣੀ, ਮਨਜੀਤ ਸਿੰਘ, ਅਮਿਤ ਕੁਮਾਰ, ਜਤਿੰਦਰ ਸ਼ਰਮਾ, ਦਰਸ਼ਨ ਸਿੰਘ, ਹਰਜੀਤ ਸਿੰਘ ਸਹੋਤਾ, ਕੁਲਦੀਪ ਸਿੰਘ, ਰਣਜੀਤ ਸਿੰਘ ਸਰਪੰਚ, ਗੁਰਦੇਵ ਸਿੰਘ, ਹਰਿੰਦਰਪਾਲ ਸਿੰਘ, ਜੋਗਾ ਰਾਮ ਮੈਂਬਰ, ਜੋਗਿੰਦਰ ਲਾਲ, ਮਿੱਤਲ, ਕਾਕਾ, ਟਿੰਕੂ ਅਤੇ ਹੋਰ ਪਿੰਡ ਦੇ ਬਹੁਤ ਸਾਰੇ ਬਜ਼ੁਰਗ ਬੀਬੀਆਂ ਅਤੇ ਨੌਜਵਾਨ ਹਾਜ਼ਰ ਸਨ ।

LEAVE A REPLY

Please enter your comment!
Please enter your name here