ਰੰਜਿਸ਼ਨ ਘਰ ਵਿੱਚ ਦਾਖਿਲ ਹੋ ਕੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਇੱਕ ਅਰੋਪੀ ਗਿ੍ਰਫਤਾਰ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਜਲੰਧਰ ਥਾਣਾ ਛੇ ਦੇ ਅਧੀਨ ਪੈਂਦੀ ਬੂਟਾ ਮੰਡੀ ’ਚ ਸੋਮਵਾਰ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਘਰ ’ਚ ਦਾਖਲ ਹੋ ਕੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ’ਚ ਕੁਝ ਲੋਕਾਂ ਨੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ਤੋਂ ਬਾਅਦ ਘਰ ’ਚ ਭੰਨਤੋੜ ਕੀਤੀ। ਇਸ ਦੇ ਨਾਲ ਹੀ ਘਰ ਵਿੱਚ ਬੈਠੀ ਇੱਕ ਔਰਤ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ।

Advertisements

ਇਸ ਸਬੰਧੀ ਹਸਪਤਾਲ ’ਚ ਜ਼ੇਰੇ ਇਲਾਜ ਜਗਦੀਸ਼ ਕੁਮਾਰ ਉਰਫ ਜੈਕੀ ਵਾਸੀ ਬੂਟਾ ਮੰਡੀ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ ਇਕ ਵਜੇ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜਕਾਇਆ ਗਿਆ। ਜਦੋਂ ਉਹ ਬਾਹਰ ਆਇਆ ਤਾਂ ਰਾਜ ਕੁਮਾਰ ਰਾਜੂ ਵਾਸੀ ਖੁਰਲਾ ਕਿੰਗਰਾ, ਸੁਰਿੰਦਰ ਕੁਮਾਰ ਵਾਸੀ ਕੰਪਨੀ ਬਾਗ ਅਤੇ ਕੁਝ ਅਣਪਛਾਤੇ ਵਿਅਕਤੀ ਤੇਜ਼ਧਾਰ ਹਥਿਆਰਾਂ ਅਤੇ ਪਿਸਤੌਲਾਂ ਨਾਲ ਜ਼ਬਰਦਸਤੀ ਅੰਦਰ ਦਾਖਲ ਹੋ ਗਏ। ਰਾਜਕੁਮਾਰ ਗੋਲੀਆਂ ਚਲਾਉਂਦਾ ਹੋਇਆ ਘਰ ਅੰਦਰ ਵੜ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਹਲਚਲ ਮਚ ਗਈ। ਇਸ ਦੌਰਾਨ ਇਕ ਗੋਲੀ ਉਸ ਦੀ ਮਾਂ ਵਿਦਿਆ ਦੇਵੀ ਦੇ ਪੱਟ ਵਿਚ ਲੱਗੀ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਹੇਠਾਂ ਡਿੱਗ ਗਈ। ਇਸ ਤੋਂ ਬਾਅਦ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸੰਦੀਪ ਕੁਮਾਰ, ਵਿਜੇ ਕੁਮਾਰ ਅਤੇ ਉਸ ’ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਗਲੀ ’ਚ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਤਾਂ ਹਮਲਾਵਰ ਫ਼ਰਾਰ ਹੋ ਗਏ। ਲੋਕਾਂ ਨੇ ਉਸ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਪਹੁੰਚਾਇਆ। ਸੂਚਨਾ ਤੋਂ ਬਾਅਦ ਏਡੀਸੀਪੀ ਹਰਪਾਲ ਸਿੰਘ ਰੰਧਾਵਾ, ਏਸੀਪੀ ਮਾਡਲ ਟਾਊਨ ਗੁਰਪ੍ਰੀਤ ਸਿੰਘ, ਐਸਐਚਓ ਸੁਰਜੀਤ ਸਿੰਘ ਗਿੱਲ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਡੀਸੀਪੀ ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜਗਦੀਸ਼ ਕੁਮਾਰ ਦੇ ਬਿਆਨਾਂ ’ਤੇ ਰਾਜ ਕੁਮਾਰ ਰਾਜੂ, ਸੁਰਿੰਦਰ ਕੁਮਾਰ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਰਾਜ ਕੁਮਾਰ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਦੋਵਾਂ ਧਿਰਾਂ ਦੀ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਪਰਚੇ ਦਰਜ ਕੀਤੇ ਹਨ। ਜਗਦੀਸ਼ ਕੁਮਾਰ ਦੇ ਘਰ ’ਤੇ ਰਾਜਕੁਮਾਰ ਰਾਜੂ ਵੱਲੋਂ ਹਮਲਾ ਕੀਤਾ ਗਿਆ। ਫ਼ਰਾਰ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here