ਸ਼ਹੀਦੀ ਦਿਹਾੜੇ ਦੇ ਮੌਕੇ ਤੇ ਮੁੱਖ-ਮੰਤਰੀ ਨੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤਾ ਵਟਸਐਪ ਨੰਬਰ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਮੁੱਖ-ਮੰਤਰੀ ਭਗਵੰਤ ਮਾਨ ਆਪਣਾਂ ਅਹੁਦਾ ਸੰਭਾਲਦੇ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਮਾਨ ਸਰਕਾਰ ਵੱਲੋਂ ਲਗਾਤਾਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਵਾਅਦੇ ਕੀਤੇ ਗਏ ਸਨ। ਮੁੱਖ ਮੰਤਰੀ ਉਹਨਾਂ ਨੂੰ ਪੂਰਾਂ ਕਰ ਰਹੇ ਹਨ। ਉਹਨਾਂ ਨੇ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇੱਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ।

Advertisements

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਭਰੋਸਾਂ ਦਿਵਾਉਦੇ ਹੋਏ ਕਿਹਾ ਕਿ ”ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ, ਜਿਸਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।”ਇਸਤੋਂ ਇਲਾਵਾ ਉਹਨਾਂ ਕਿਹਾ ”ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ ਦਿਹਾੜੇ ਮੌਕੇ ਮੈਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।”

LEAVE A REPLY

Please enter your comment!
Please enter your name here