ਪਿੰਡ ਵਡਾਲਾ ਦੇ ਸਾਬਕਾ ਸਰਪੰਚ ਦੇ ਬੇਟੇ ਦੀ ਅਣਪਛਾਤੇ ਵਿਅਕਤੀ ਵੱਲੋਂ ਹੱਤਿਆਂ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਥਾਣਾ ਮਜੀਠਾ ਦੇ ਨਜ਼ਦੀਕ ਕੱਥੂਨੰਗਲ ਰੋਡ ‘ਤੇ ਬੀਤੀ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਕਰਮਜੀਤ ਸਿੰਘ ਲਾਡੀ ਪੁੱਤਰ ਸਾਬਕਾ ਸਰਪੰਚ ਕੁੰਨਣ ਸਿੰਘ ਵਾਸੀ ਪਿੰਡ ਵਡਾਲਾ , ਜੋ ਕਿ ਕੱਥੂਨੰਗਲ ਰੋਡ ਮਜੀਠਾ ਵਿਖੇ ਮੁਰਗੇ ਦੀ ਦੁਕਾਨ ਕਰਦਾ ਸੀ। ਜਾਣਕਾਰੀ ਅਨੁਸਾਰ, ਬੀਤੀ ਰਾਤ ਦੁਕਾਨ ‘ਤੇ ਕੁਝ ਨੌਜਵਾਨ ਆਏ, ਜਿਨ੍ਹਾਂ ਨੇ ਦੁਕਾਨ ਤੋਂ ਮੀਟ-ਮੱਛੀ ਖਾਧਾ ਅਤੇ ਬਾਅਦ ‘ਚ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ।

Advertisements

ਪਹਿਲਾਂ ਤਾਂ ਉਕਤ ਵਿਅਕਤੀ ਉਥੋਂ ਚਲੇ ਗਏ ਅਤੇ ਕੁਝ ਦੇਰ ਬਾਅਦ ਉਹਨਾਂ ਨੇ ਹਥਿਆਰਾਂ ਸਮੇਤ ਪਹੁੰਚ ਕੇ ਲਾਡੀ ਤੇ ਹਮਲਾ ਕਰ ਦਿੱਤਾ, ਜਿਸਦੇ ਕਾਰਣ ਉਹ ਪੂਰੀ ਤਰ੍ਹਾਂ ਤੇ ਜ਼ਖਮੀ ਹੋ ਗਿਆ। ਆਸ-ਪਾਸ ਦੇ ਦੁਕਾਨਦਾਰਾਂ ਵੱਲੋਂ ਲਾਡੀ ਨੂੰ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਗਾਤਾਰ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ-ਪੜਤਾਂਲ ਕੀਤੀ ਜਾ ਰਹੀ ਹੈ ਤੇ ਪੁਲਿਸ ਨੇ ਪਰਿਵਾਰ ਨੂੰ ਭਰੋਸਾਂ ਦਿਵਾਇਆਂ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਜਾਵੇਗਾ।

LEAVE A REPLY

Please enter your comment!
Please enter your name here