Sunday, October 11, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦੇ 2 ਪਾਜੇਟਿਵ ਮਰੀਜ 

ਜ਼ਿਲ੍ਹੇ ਵਿੱਚ ਕੋਵਿਡ-19 ਦੇ 2 ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 572 ਨਵੇਂ ਸੈਪਲ ਲੈਣ ਨਾਲ ਅਤੇ 1108 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 2 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37966 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40828 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1141466 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1101548 ਸੈਪਲ ਨੈਗਟਿਵ ਹਨ । ਜਦ ਕਿ 3760 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 15 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39717 ਹੈ।

LEAVE A REPLY

Please enter your comment!
Please enter your name here