ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਮਨਾਇਆ ਸ਼ਹੀਦੀ ਦਿਹਾੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) ਦਫਤਰ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ  ਪ੍ਰਿੰਸੀਪਲ ਮੈਡਮ ਸ੍ਰੀਮਤੀ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਅਧੀਨ  ਸਕੂਲ ਦੀ ਐੱਨ.ਐੱਸ.ਐੱਸ. ਇਕਾਈ ਵੱਲੋਂ  ਸ਼ਹੀਦੇ ਆਜ਼ਮ  ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਐੱਨ.ਐੱਸ.ਐੱਸ. ਇਕਾਈ ਵੱਲੋਂ ਵਿਦਿਆਰਥੀਆਂ ਵਿਚ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸ਼ਹੀਦੇ ਆਜ਼ਮ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਉੱਪਰ ਬੱਚਿਆਂ ਵੱਲੋਂ ਭਾਸ਼ਣ ਦਿੱਤੇ ਗਏ ।

Advertisements

ਪ੍ਰਿੰਸੀਪਲ ਮੈਡਮ ਜੀ ਨੇ ਬੱਚਿਆਂ ਨੂੰ ਦੇਸ਼ ਭਗਤੀ ਸਬੰਧੀ ਦੱਸਿਆ ਅਤੇ ਸ਼ਹੀਦ ਭਗਤ ਸਿੰਘ ਦੇ ਛੋਟੀ ਜਿਹੀ ਉਮਰ ਵਿੱਚ ਹੀ  ਦੇਸ਼ ਭਗਤੀ ਦਾ ਜਜ਼ਬਾ ਲੱਗ ਜਾਣ ਦੀ ਗੱਲ ਕਹੀ। ਪ੍ਰਿੰਸੀਪਲ ਮੈਡਮ ਜੀ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ । ਮੌਕੇ ਤੇ ਹਾਜ਼ਰ ਸੀਨੀਅਰ ਲੈਕਚਰਾਰ ਸ੍ਰੀਮਤੀ ਅਪਰਾਜਿਤਾ ਕਪੂਰ ਜੀ ਨੇ ਵੀ ਭਗਤ ਸਿੰਘ ਦੀ ਜੀਵਨੀ ਤੇ ਚਾਨਣਾ ਪਾਇਆ। ਉਨ੍ਹਾਂ ਦੇ ਸ਼ਹੀਦੀ ਦਿਵਸ ਤੇ ਪ੍ਰਿੰਸੀਪਲ ਮੈਡਮ ,ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਦੋ ਮਿੰਟ ਦਾ ਮੌਨ ਵਰਤ ਵੀ ਰੱਖਿਆ ਗਿਆ ।

LEAVE A REPLY

Please enter your comment!
Please enter your name here