ਸ਼ਹੀਦਾਂ ਦੀ ਬਦੋਲਤ ਹੀ ਅੱਜ ਅਸੀਂ ਅਜ਼ਾਦੀ ਮਾਣ ਰਹੇ ਹਾਂ: ਡਾ.ਰਵਜੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿੰਡ ਬੱਸੀ ਉਮਰ ਖਾਂ ਵਿਖੇ ਸ਼ਹੀਦ ਭਗਤ ਸਿੰਘ ਸਭਾ ਵੱਲੋਂ ਸ਼ਹੀਦ-ਏੇ-ਆਜ਼ਮ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਹਲਕਾ ਸ਼ਾਮਚੁਰਾਸੀ ਤੋ ਵਿਧਾਇਕ ਡਾ.ਰਵਜੋਤ ਸਿੰਘ ਨੇ ਹਾਜ਼ਿਰੀ ਲਗਵਾਈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੋਲਤ ਹੀ ਅੱਜ ਅਸੀਂ ਅਜ਼ਾਦੀ ਮਾਣ ਰਹੇ ਹਾਂ। ਉਨ੍ਹਾਂ ਦੀਆ ਕੁਰਬਾਨੀਆਂ ਸਦਕਾ ਹੀ ਦੇਸ਼ ਨੂੰ ਅਜ਼ਾਦੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਨੋਜ਼ਵਾਨਾਂ ਨੂੰ ਨਸ਼ਿਆਂ ਤੋ ਪਰਹੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਵਾਸੀਆ ਨੇ ਵਿਧਾਇਕ ਡਾ.ਰਵਜੌਤ ਅਤੇ ਉਨ੍ਹਾ ਦੀ ਪੂਰੀ ਟੀਮ ਨੂੰ ਸਨਮਾਨਿਤ ਕੀਤਾ।

Advertisements

ਇਸ ਮੌਕੇ ਤੇ ਵਰਿੰਦਰ ਸਿੰਘ ਠਾਕਰ, ਲਵਦੀਪ ਸਿੰਘ, ਪ੍ਰਦੀਪ ਸਿੰਘ ਸੈਣੀ, ਅਨੀਸ਼ ਕੁਮਾਰ, ਦਵਿੰਦਰ ਸਿੰਘ ਪਰਮਾਰ, ਹਰਪ੍ਰੀਤ ਕੌਰ ਥਿਆੜਾ ਅਤੇ ਪਿੰਡ ਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here