ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਤਹਿਤ ਮੀਟਿੰਗ ਕਰਵਾਈ ਗਈ ਸੀ, ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ ਦਿੱਤੀ ਗਈ ਹੈ। ਵੱਖ-ਵੱਖ ਸਕੀਮਾਂ ਅਧੀਨ ਲਾਭਪਤਾਰੀਆਂ ਨੂੰ ਬਣਦੀ ਰਕਮ ਉਹਨਾਂ ਦੇ ਖਾਤੇ ਵਿਚ ਜਲਦ ਹੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਕੰਸਟਰਕਸ਼ਨ ਬੋਰਡ ਮੁਹਾਲੀ ਵੱਲੋਂ ਟਰਾਂਸਫਰ ਕਰ ਦਿੱਤੀ ਜਾਵੇਗੀ।

Advertisements

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਬਣਾਈਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦੇ ਹੋਏ ਸਹਾਇਕ ਕਿਰਤ ਕਮਿਸ਼ਨਰ ਐਸ.ਕੇ ਭੋਰੀਵਾਲ ਵਲੋਂ ਦੱਸਿਆ ਗਿਆ ਕਿ ਰਾਜ ਮਿਸਤਰੀ, ਇੱਟਾਂ/ਸੀਮੇਂਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ ਇਲੈਕਟੀਸ਼ਨ, ਤਕਨੀਕੀ/ਕਲੈਰੀਕਲ ਕੰਮ ਆਦਿ ਕਰਨ ਵਾਲਾ ਅਤੇ ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿਚ ਇਮਾਰਤਾਂ, ਸੜਕਾਂ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਸਿੰਚਾਈ, ਪਾਣੀਆਂ ਦੀ ਵੰਡ ਜਾ ਨਿਕਾਸ, ਟੈਲੀਫੂਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਵਿਖੇ ਉਸਾਰੀ, ਮੁਰੰਮਤ, ਰੱਖ-ਰਖਾਵ ਜਾਂ ਤੌੜ-ਫੜ ਦੇ ਕੰਮ ਲਈ ਕੁਸ਼ਲ, ਕਾਰੀਗਰ ਜਾਂ ਸੁਪਰਵਾਈਜ਼ਰ ਦੇ ਤੌਰ ਤੇ ਤਨਖਾਹ ਜਾਂ ਮਿਹਨਤਾਨਾ ਲੈ ਕੇ ਕੰਮ ਕਰਨ ਵਾਲਾ ਵਿਅਕਤੀ ਉਸਾਰੀ ਕਿਰਤੀ ਅਖਵਾਉਂਦਾ ਹੈ ਅਤੇ ਉਸ ਦੀ ਉਮਰ 18 ਤੋਂ 60 ਸਾਲ ਦੇ ਵਿਚਕਾਰ ਹੋਵੇ।

ਜਿਸਨੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿਚ 90 ਦਿਨ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਮਨਰੇਗਾ ਕਿਰਤੀ ਜਿਸ ਨੇ ਲਗਾਤਾਰ 50 ਦਿਨ ਕੰਮ ਕੀਤਾ ਹੋਵੇ, ਉਹ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਅਧੀਨ ਲਾਭਪਾਤਰੀ ਬਣ ਸਕਦਾ ਹੈ। ਇਸ ਲਈ ਇਕ ਵਾਰ 25/- ਰੁਪਏ ਰਜਿਸਟ੍ਰੇਸ਼ਨ ਫੀਸ ਦੇ ਨਾਲ ਅਰਜੀ ਹਲਕੇ ਦੇ ਕਿਰਤ ਇੰਸਪੈਕਟਰ ਨੂੰ ਦੇਣੀ ਪਵੇਗੀ ਅਤੇ ਮੈਂਬਰਸ਼ਿਪ ਚਲਦੇ ਰੱਖਣ ਲਈ 10/- ਰੁਪਏ ਮਹੀਨਾ ਅੰਸ਼ਦਾਨ ਜਮ੍ਹਾਂ ਕਰਾਉਣਾ ਹੋਵੇਗਾ। ਇਸ ਲਈ ਜੋ ਉਪਰੋਕਤ ਮਜਦੂਰੀ ਨਾਲ ਸਬੰਧਤ ਕੰਮ ਕਰਦੇ ਹਨ, ਉਹ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਅਪਲਾਈ ਕਰਕੇ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਪ੍ਰਾਪਤ ਕਰਨ

LEAVE A REPLY

Please enter your comment!
Please enter your name here