ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਰਾਏਪੁਰ ’ਚ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕਰਨ ਲਈ ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਵਿਚ ਟਰੈਵਲਰ ਵੈਨ ਦੁਆਰਾ ਪਿੰਡ ਰਾਏਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਪੈਨਲ ਐਡਵੋਕੇਟ ਸ੍ਰੀ ਮਨੋਜ ਕੁਮਾਰ ਵਲੋਂ ਕੀਤੀ ਗਈ।

Advertisements

ਸੈਮੀਨਾਰ ਵਿਚ ਐਡਵੋਕੇਟ ਮਨੋਜ ਨੇ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਮੇਡੀਏਸ਼ਨ ਅਤੇ ਕੰਸਲੀਏਸ਼ਨ ਸੈਂਟਰ ਦਾ ਪ੍ਰਚਾਰ ਕੀਤਾ ਗਿਆ ਅਤੇ 14 ਮਈ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਜ਼ਿਲ੍ਹਾ ਕਚਹਿਰੀ ਵਿਚ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਦੀਵਾਨੀ ਡਿਕਰੀ ਨੂੰ ਮਾਣਤਾ ਪ੍ਰਾਪਤ ਹੈ ਅਤੇ ਇਸ ਦਾ ਫੈਸਲਾ ਅੰਤਮ ਹੁੰਦਾ ਹੈ। ਇਸ ਫੈਸਲੇ ਖਿਲਾਫ਼ ਕੋਈ ਵੀ ਅਪੀਲ ਨਹੀਂ ਹੁੰਦੀ ਅਤੇ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਸੈਮੀਨਾਰ ਦੇ ਅਖੀਰ ਵਿਚ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਪੀ.ਐਲ.ਵੀ. ਬਲਵੀਰ ਕੁਮਾਰ ਹਾਜ਼ਰ ਸਨ। ਅਖੀਰ ਵਿਚ ਪੀ.ਐਲ.ਵੀ. ਵਲੋਂ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

LEAVE A REPLY

Please enter your comment!
Please enter your name here