ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ 1,02,946 ਕਿਸਾਨਾਂ ਨੂੰ ਦਿੱਤਾ ਗਿਆ ਲਾਭ : ਮੁੱਖ ਖੇਤੀਬਾੜੀ ਅਫ਼ਸਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁੱਖ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਆਰਥਿਕ ਪੱਧਰ ’ਤੇ ਸਹਾਇਤਾ ਦੇਣ ਲਈ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਜ਼ਿਲ੍ਹੇ ਦੇ 1,02,946 ਕਿਸਾਨਾਂ ਵਲੋਂ ਲਾਭ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 10 ਕਿਸ਼ਤਾਂ ਇਨ੍ਹਾਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਫ਼ਲਤਾਪੂਰਵਕ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ, ਜਿਸ ਦੀ ਰਾਸ਼ੀ 2 ਅਰਬ 10 ਕਰੋੜ 6 ਲੱਖ 6 ਹਜ਼ਾਰ ਰੁਪਏ ਬਣਦੀ ਹੈ।

Advertisements

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਭਾਰਤ ਸਰਕਾਰ ਵਲੋਂ 6 ਹਜ਼ਾਰ ਰੁਪਏ ਪ੍ਰਤੀ ਸਾਲ ਦੀ ਆਰਥਿਕ ਮਦਦ 3 ਕਿਸ਼ਤਾਂ ਵਿਚ ਦਿੱਤੀ ਜਾਂਦੀ ਹੈ। ਇਸ ਸਕੀਮ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਆਪਣੀ ਫ਼ਸਲ ਲਈ ਜ਼ਰੂਰੀ ਇਨਪੁਟਸ ਸਮੇਂ ’ਤੇ ਖਰੀਦਣ ਦੀ ਜਿਥੇ ਸਹਾਇਤਾ ਮਿਲਦੀ ਹੈ, ਉਥੇ ਨਾਲ ਹੀ ਫ਼ਸਲਾਂ ਨੂੰ ਸਮੇਂ ’ਤੇ ਮੁਹੱਈਆ ਕਰਵਾਏ ਗਏ ਇਨ੍ਹਾਂ ਇਨਪੁਟਸ ਨਾਲ ਝਾੜ ਵਿਚ ਵੀ ਵਾਧਾ ਹੁੰਦਾ ਹੈ, ਜਿਸ ਨਾਲ ਕਿਸਾਨਾਂ ਨੂੰ ਸਿੱਧੇ ਤੌਰ ’ਤੇ ਆਰਥਿਕ ਮਦਦ ਦੇਣ ਵਿਚ ਇਸ ਸਕੀਮ ਦਾ ਬਹੁਤ ਵੱਡਾ ਯੋਗਦਾਨ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੀਮ ਦੇ ਲਾਭਪਾਤਰੀ ਦੀ ਈ-ਕੇ.ਵਾਈ. ਸੀ. ਹੋਣੀ ਜ਼ਰੂਰੀ ਹੈ ਜੋ ਕਿ ਆਪਣੇ ਨੇੜੇ ਦੇ ਸੁਵਿਧਾ ਸੈਂਟਰ ਵਿਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨੇੜੇ ਦੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ।

LEAVE A REPLY

Please enter your comment!
Please enter your name here