ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ  ਨੂੰ ਮਿਲੀ ਸੀ.ਬੀ.ਐਸ.ਈ. ਮਾਨਤਾ

ਮੁਕੇਰੀਆ (ਦ ਸਟੈਲਰ ਨਿਊਜ਼)। ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ  ਪਨਖੂਹ  ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਨੂੰ ਸੀ.ਬੀ.ਐਸ.ਈ. ਵੱਲੋਂ ਮਾਨਤਾ ਮਿਲਣ ਦੀ ਸੂਚਨਾ ਮਿਲਦਿਆਂ ਹੀ ਸਕੂਲ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਦੱਸਿਆ ਕਿ ਹਿਮਾਚਲ ਦੇ ਨਾਲ ਲੱਗਦੇ ਪੱਛੜੇ ਇਲਾਕੇ ‘ਚ ਪੈਂਦੇ ਇਸ ਸਕੂਲ ਨੂੰ ਸੀ.ਬੀ.ਐੱਸ.ਈ. ਵੱਲੋਂ ਮਾਨਤਾ ਦਿੱਤੇ ਜਾਣ ਨਾਲ ਹੁਣ ਬੱਚਿਆਂ ਨੂੰ ਲੰਬਾ ਸਫ਼ਰ ਨਹੀਂ ਕਰਨਾ ਪਵੇਗਾ, ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਉਨ੍ਹਾਂ ਦੇ ਸੀ. ਬੀ.ਐੱਸ. ਈ  ਦੀ ਮਨਜ਼ੂਰੀ ਕਾਰਨ ਮਾਪਿਆਂ ‘ਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ‘ਚ ਦਾਖਲੇ ਹੋ ਰਹੇ ਹਨ।  ਇੱਕ ਸੰਦੇਸ਼ ਵਿੱਚ ਸਕੂਲ ਨੂੰ ਸੀ.ਬੀ.ਐਸ.ਈ. ਤੋਂ ਮਾਨਤਾ ਮਿਲਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਕੂਲ ਦਾ ਮਾਨਤਾ ਕੋਡ 1631 446 ਹੈ। ਸਕੂਲ ਦੀ ਸਥਾਪਨਾ ਦੇ ਕੁਝ ਸਾਲਾਂ ਬਾਅਦ ਸੀ.ਬੀ.ਐਸ.ਈ ਦੀ ਮਾਨਤਾ ਇੱਕ ਵੱਡੀ ਪ੍ਰਾਪਤੀ ਹੈ।

Advertisements

ਇਸ ਕਾਮਯਾਬੀ ਲਈ ਸਕੂਲ ਮੈਨੇਜਮੈਂਟ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਹਰਪ੍ਰੀਤ ਪੰਧੇਰ ਨੇ ਕਿਹਾ ਕਿ ਕੋਹਿਨੂਰ ਸਕੂਲ ਨੇ ਪਿੰਡਾਂ ਵਿੱਚ ਸਿੱਖਿਆ ਦਾ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਸਕੂਲ  ਨੂੰ ਸੀ.ਬੀ.ਐਸ.ਈ. ਦੀ ਮਾਨਤਾ ਪ੍ਰਾਪਤ ਕਰਨ ਵਿੱਚ  ਪੂਰੇ ਸਕੂਲ  ਨੇ ਇੱਕ ਪਰਿਵਾਰ ਦੇ ਰੂਪ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ।ਉਨ੍ਹਾਂ ਦੱਸਿਆ ਕਿ ਇਹ ਸਕੂਲ ਫਰਵਰੀ 2017 ਵਿੱਚ ਸਥਾਪਿਤ ਕੀਤਾ ਗਿਆ ਸੀ, ਜੋ ਸੂਬੇ ਦੇ ਪਛੜੇ ਖੇਤਰਾਂ ਦੇ ਵਿਦਿਆਰਥੀਆਂ ਲਈ ਇੱਕ ਵਰਦਾਨ ਸਾਬਤ ਹੋਇਆ ਹੈ।ਉਨ੍ਹਾਂ  ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪਿਆਂ ਨੇ ਕਰੋਨਾ ਕਾਲ ਵਿੱਚ  ਵੀ ਸਾਡੇ ਤੇ ਵਿਸ਼ਵਾਸ ਰੱਖਦੇ ਹੋਏ ਸਾਨੂੰ ਬਹੁਤ ਸਹਿਯੋਗ  ਦਿੱਤਾ ਹੈ ।ਅਸੀਂ ਅੱਗੇ ਤੋਂ ਵੀ ਇਸੇ ਤਰ੍ਹਾਂ ਦੇ ਸਹਿਯੋਗ ਦੀ ਕਾਮਨਾ ਕਰਦੇ ਹਾਂ।  ਅੰਤ ਵਿੱਚ ਪ੍ਰਿੰਸੀਪਲ ਹਰਪ੍ਰੀਤ ਪੰਧੇਰ ਨੇ ਇੱਕ ਵਾਰ ਫਿਰ ਆਪਣੇ ਸਕੂਲ ਦੀ ਟੀਮ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here