ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1333 ਨਵੇਂ ਸੈਪਲ ਲੈਣ ਨਾਲ ਅਤੇ 756 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37967 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40829 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1144183 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1103613 ਸੈਪਲ ਨੈਗਟਿਵ ਹਨ । ਜਦ ਕਿ 4411 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 08 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39725 ਹੈ।

LEAVE A REPLY

Please enter your comment!
Please enter your name here