ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੂਰਮੇ ਅਜੋਕੀ ਨੌਜਵਾਨ ਪੀੜੀ ਲਈ ਪ੍ਰੇਰਨਾਦਾਇਕ ਹਨ: ਪ੍ਰੋ. ਸੁਨੇਤ   

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਦੇਸ਼ ਦੀ ਆਜ਼ਾਦੀ ਲਈ  ਕੁਰਬਾਨੀਆਂ ਦੇਣ ਵਾਲੇ  ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਤੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ  ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਖੂਨਦਾਨ ਕੈਂਪ ਅਤੇ ਨੇਤਰਦਾਨ ਕੈਂਪ ਸਰਕਾਰੀ ਆਈ ਟੀ ਆਈ ਜਲੰਧਰ ਵਿਖੇ ਉਘੀ ਸਮਾਜ ਸੇਵੀ ਸੰਸਥਾ ਦਿਸ਼ਾਦੀਪ , ਨਿਸ਼ਕਾਮ ਸੇਵਾ ਸੁਸਾਇਟੀ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਲੰਧਰ ਦੀ ਅਗਵਾਈ ਵਿੱਚ ਲਗਾਇਆ ਗਿਆ ਇਸ ਮੋਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਪ੍ਰੋਫੈਸਰ ਸੁਨੇਤ  ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ  ਅਤੇ ਹਾਜਰ ਨੋਜਵਾਨਾਂ ਸਮਾਜ ਸੇਵੀ ਕਾਰਜਾਂ ਖਾਸ ਕਰਕੇ ਖੂਨਦਾਨ , ਨੇਤਰਦਾਨ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤੇ  ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਖੂਨਦਾਨ ਕਰਨ ਵਾਲੇ ਖੂਨਦਾਨ ਦਾਨੀਆਂ  ਅਤੇ ਨੇਤਰਦਾਨ ਸਬੰਧੀ ਪ੍ਰਣ ਪੱਤਰ ਭਰਨ ਵਾਲਿਆਂ ਨੂੰ ਮੈਡਲ ਪਾ ਕੇ ਨਾਲ  ਸਨਮਾਨਿਤ ਕੀਤਾ।

Advertisements

ਇਸ ਮੌਕੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਤੋਂ ਪ੍ਰੇਰਨਾ ਦੇਸ਼ ਖੁਸ਼ਹਾਲੀ ਲਈ ਅਪਣਾ ਯੋਗਦਾਨ ਪਾਉਣਾ ਚਾਹੀਦਾ ਹੈ ।  ਇਸ ਮੌਕੇ ਤੇ  ਉਨ੍ਹਾਂ ਕਿਹਾ ਕਿ ਦੇਸ਼ ਭਰ ਖੂਨਦਾਨ ਅਤੇ ਨੇਤਰਦਾਨ ਦੀ ਸਮੱਸਿਆਂ ਦੇ ਹਲ਼ ਲਈ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਾਂਝੇ ਤੌਰ ਤੇ ਉਪਰਾਲੇ ਕਰਨ ਦੀ ਲੋੜ ਹੈ ਅਤੇ ਇਨ੍ਹਾਂ ਸੇਵਾਵਾਂ ਸਬੰਧੀ ਜਾਣਕਾਰੀ ਨੂੰ  ਵਿਦਿਆਰਥੀਆਂ ਲਈ ਬਣਾਏ ਜਾਣ ਵਾਲੇ ਸਲੇਬਸਾਂ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਕਿ ਨੋਜਵਾਨ ਵਰਗ ਵੱਧ ਤੋਂ ਵੱਧ ਇਨ੍ਹਾਂ ਸੇਵਾਵਾਂ ਨਾਲ ਜੁੜਕੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਸਕੇ  । ਇਸ ਮੌਕੇ ਤੇ ਦਿਸ਼ਾ ਦੀਪ ਸੁਸਾਇਟੀ ਦੇ ਚੇਅਰਮੈਨ ਐਸ ਐਮ ਸਿੰਘ ,ਪ੍ਰਿਸੀਪਲ ਤਰਲੋਚਨ ਸਿੰਘ, ਡਾਕਟਰ ਕੁਸਮ ਠਾਕੁਰ, ਤਰਸੇਮ ਜਲੰਧਰੀ , ਕੁਮਾਰਜੀਵ ਚੁੰਬਰ , ਸਰਿੰਦਰ ਕੁਮਾਰ , ਗੁਲਜ਼ਾਰ ਸਿੰਘ ਕਾਲਕਟ ਅਤੇ ਹੋਰ ਸਮਾਜ ਸੇਵੀ ਸ਼ਖ਼ਸੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here