Thursday, November 5, 2026
Home Punjab ਰੋਜ਼ਗਾਰ ਮੇਲੇ ਦਾ ਆਯੋਜਨ, 98 ਪ੍ਰਾਰਥੀਆਂ ਵਿਚੋਂ 47 ਪ੍ਰਾਰਥੀਆਂ ਨੂੰ ਕੀਤਾ ਸ਼ਾਰਟ...

ਰੋਜ਼ਗਾਰ ਮੇਲੇ ਦਾ ਆਯੋਜਨ, 98 ਪ੍ਰਾਰਥੀਆਂ ਵਿਚੋਂ 47 ਪ੍ਰਾਰਥੀਆਂ ਨੂੰ ਕੀਤਾ ਸ਼ਾਰਟ ਲਿਸਟ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਅਜਾਈਲ, ਐਮਾਜੋਨ, ਸ਼ੇਅਰ ਟ੍ਰੇਡਿੰਗ ਕੰਪਨੀਆਂ ਵੱਲੋਂ ਇੰਟਰਵਿਊ ਰੱਖੀ ਗਈ। ਇਸ ਰੋਜ਼ਗਾਰ ਮੇਲੇ ਵਿੱਚ 98 ਪ੍ਰਾਰਥੀਆਂ ਨੇ ਭਾਗ ਲਿਆ ਗਿਆ, ਜਿਸ ਵਿਚੋਂ 47 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ। ਇਸ ਮੇਲੇ ਵਿੱਚ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਫਿਰੋਜ਼ਪੁਰ ਜੀ ਵੱਲੋਂ ਆਈ ਹੋਈ ਕੰਪਨੀਆਂ ਦੇ ਨਿਯੋਜਕਾਂ ਨਾਲ ਅਸਾਮੀਆਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਰੋਜ਼ਗਾਰ ਦੇ ਮੌਕੇ ਭੱਵਿਖ ਵਿੱਚ ਵੀ ਦਿੱਤੇ ਜਾਂਦੇ ਰਹਿਣਗੇ।

Advertisements

ਇਸ ਤੋਂ ਇਲਾਵਾ ਉਹਨਾਂ ਵੱਲੋਂ ਮਹੀਨਾਵਾਰ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਗਆਪਤ ਅਸਾਮੀਆਂ ਸਬੰਧੀ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਲਕੁੱਲ ਮੁਫਤ ਦਿੱਤੀ ਜਾਣ ਵਾਲੀ ਕੋਚਿੰਗ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਸਰਬਜੀਤ ਸਿੰਘ, ਪੀ.ਐਸ.ਡੀ.ਐਮ, ਨਵਦੀਪ ਅਸੀਜਾ, ਪੀ.ਐਸ.ਡੀ.ਐਮ, ਫਿਰੋਜਪੁਰ ਹਾਜ਼ਰ ਸਨ।

LEAVE A REPLY

Please enter your comment!
Please enter your name here