ਜ਼ਿਲ੍ਹੇ ਵਿੱਚ ਕੋਵਿਡ-19 ਦੇ 03 ਪਾਜੇਟਿਵ ਮਰੀਜ  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1269 ਨਵੇਂ ਸੈਪਲ ਲੈਣ  ਨਾਲ ਅਤੇ 1436 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ ਹਨ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37970 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40832 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1145452 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1105046 ਸੈਪਲ  ਨੈਗਟਿਵ ਹਨ ।  ਜਦ ਕਿ 4244 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  11 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39725 ਹੈ। 

LEAVE A REPLY

Please enter your comment!
Please enter your name here