ਠੇਕੇ ’ਤੇ ਕੰਮ ਕਰਦੇ ਮੀਟਰ ਰੀਡਿੰਗ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪਾਵਰਕਾਮ ਕਾਰਪੋਰੇਸ਼ਨ ਲਈ ਘਰ-ਘਰ ਜਾ ਕੇ ਮੀਟਰ ਰੀਡਿੰਗ ਦਾ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੇ ਤਨਖਾਹ ਨਾ ਮਿਲਣ ਅਤੇ ਕੋਈ ਸੁਣਵਾਈ ਨਾ ਹੋਣ ਨੂੰ ਲੈ ਕੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨਾਲ ਮੁਲਾਕਾਤ ਕਰਕੇ ਉਨ੍ਹਾਂਨੂੰ ਇਕ ਮੰਗ ਪੱਤਰ ਦਿੱਤਾ।ਠੇਕਾ ਮੁਲਾਜ਼ਮਾਂ ਨੇ ਮੰਗ ਪੱਤਰ ਵਿਚ ਦੱਸਿਆ ਕਿ ਸਟਰਲਿੰਗ ਟਰਾਂਸਫਾਰਮਰ ਕੰਪਨੀ ਵਲੋਂ ਪਿਛਲੇ ਕਈ ਸਾਲਾਂ ਤੋਂ ਪੀ.ਐਸ.ਪੀ.ਸੀ.ਐਲ ਦੇ ਕੋਨਟਰੈਕਟ ਅਧੀਨ ਆਊਟ ਸੋਰਸ ਸੇਵਾਵਾਂ ਲਈਆਂ ਜਾ ਰਹੀਆਂ ਹਨ।ਕਰਮਚਾਰੀਆਂ ਨੇ ਮੰਗ ਪੱਤਰ ਵਿੱਚ ਦੱਸਿਆ ਕਿ ਕੰਪਨੀ ਉਨ੍ਹਾਂ ਦੀਆਂ ਸੇਵਾਵਾਂ ਦਾ ਮਾਣ ਭੱਦਾ ਦੇਣ ਵਿੱਚ ਅਕਸਰ ਦੇਰੀ ਕਰਦੀ ਹੈ। ਪਰ ਫਿਰ ਵੀ ਕਰਮਚਾਰੀ ਆਪਣੀ ਡਿਊਟੀ ਅਤੇ ਜਿੰਮੇਵਾਰੀ ਪੂਰੀ ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਉਂਦੇ ਆ ਰਹੇ ਹਨ।

Advertisements

ਕਰਮਚਾਰੀਆਂ ਨੇ ਮੰਗ ਪੱਤਰ ਵਿੱਚ ਦੱਸਿਆ ਕਿ ਕੰਪਨੀ ਦੇ ਸੀਨੀਅਰ ਅਧਿਕਾਰੀਆਂ ਨੂੰ ਵਾਰ ਵਾਰ ਬੇਨਤੀ ਕਰਦੇ ਆ ਰਹੇ ਹਾਂ ਕਿ ਸਾਡਾ ਮਾਣ ਭੱਦਾ ਸਮੇਂ ਤੇ ਦਿੱਤਾ ਜਾਵੇ, ਪਰ ਫਿਰ ਵੀ ਵਾਰ ਵਾਰ ਬੇਨਤੀ ਕਰਨ ਦੇ ਬਾਅਦ ਵੀ ਪਿਛਲੇ ਸੱਤ ਮਹੀਨਿਆਂ ਤੋਂ ਸਾਡਾ ਮਾਣ ਭੱਦਾ ਸਾਨੂੰ ਨਹੀਂ ਦਿੱਤਾ ਗਿਆ।ਕਰਮਚਾਰੀਆਂ ਨੇ ਮੰਗ ਪੱਤਰ ਵਿੱਚ ਦੱਸਿਆ ਕਿ ਫਿਰ ਵੀ ਕੰਪਨੀ ਵਲੋਂ ਕਰਮਚਾਰੀਆਂ ਦੀਆਂ ਪ੍ਰੇਸ਼ਾਨੀਆਂ ਦਾ ਕੋਈ ਸਮਾਧਾਨ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਤੇ ਮੰਗ ਪੱਤਰ ਲੈਣ ਤੋਂ ਬਾਅਦ ਗੁਰਪਾਲ ਇੰਡੀਅਨ ਨੇ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਵਿਸਤਾਰਕਪੂਰਵਕ ਗੱਲ ਨੂੰ ਸੁਣਨਦੇ ਬਾਅਦ ਕਰਮਚਾਰੀਆਂ ਨੂੰ ਭਰੋਸਾ ਦਵਾਇਆ ਕਿ ਜੋ ਵੀ ਉਨ੍ਹਾਂ ਦੀਆਂ ਜਾਇਜ ਮੰਗਾਂ ਹਨ,ਉਨ੍ਹਾਂ ਤੇ ਤੁਰੰਤ ਕਰਵਾਈ ਕਰਦੇ ਹੋਏ,ਉਨ੍ਹਾਂ ਦੀਆਂ ਸਮਸਿਆਵਾਂ ਦਾ ਸਮਾਧਾਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here