
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1217 ਨਵੇਂ ਸੈਪਲ ਲੈਣ ਨਾਲ ਅਤੇ 1395 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37974 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40836 ਹੋ ਗਏ ਹਨ ।
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1149675 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1109457 ਸੈਪਲ ਨੈਗਟਿਵ ਹਨ । ਜਦ ਕਿ 4052 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ ।ਐਕਟਿਵ ਕੇਸਾ ਦੀ ਗਿਣਤੀ 11 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39729 ਹੈ ।











